
ਟੈਂਪਲ ਰੋਡ ’ਤੇ ਸਥਿਤ ਇਸ ਪਵਿੱਤਰ ਗੁਰਦੁਆਰਾ ਸਾਹਿਬ ਦੇ ਖੁੱਲ੍ਹਣ ਨਾਲ ਸੰਗਤਾਂ ਹੋ ਸਕਣਗੀਆਂ ਨਤਮਸਤਕ
ਲਾਹੌਰ/ਬਿਊਰੋ ਨਿਊਜ਼
ਪਾਕਿਸਤਾਨ ਦੇ ਲਾਹੌਰ ਵਿਚ 1947 ਤੋਂ ਬੰਦ ਪਏ ਇਕ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਕਰੀਬ 79 ਸਾਲਾਂ ਬਾਅਦ ਲੰਘੇ ਐਤਵਾਰ ਨੂੰ ਸ਼ਰਧਾਲੂਆਂ ਲਈ ਮੁੜ ਖੋਲ੍ਹ ਦਿੱਤਾ ਗਿਆ ਹੈ, ਜਿਸ ਨਾਲ ਸੰਗਤਾਂ ਹੁਣ ਉਥੇ ਮੱਥਾ ਟੇਕ ਸਕਣਗੀਆਂ। ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਨਾਮ ’ਤੇ ਬਣੇ ਗੁਰਦੁਆਰਾ ਸਾਹਿਬ ਨੂੰ ਮੁੜ ਖੋਲ੍ਹਣ ਮੌਕੇ ਸਿੱਖ ਧਾਰਮਿਕ ਰਵਾਇਤਾਂ ਅਨੁਸਾਰ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਹਿੱਸਾ ਲਿਆ। ਐਤਵਾਰ ਨੂੰ ਕਰਵਾਏ ਗਏ ਇਸ ਸਮਾਗਮ ਵਿਚ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਅਤੇ ਹੋਰ ਅਧਿਕਾਰੀ ਵੀ ਸ਼ਾਮਲ ਹੋਏ।

