11.3 C
Toronto
Wednesday, November 11, 2026
spot_img
HomeਕੈਨੇਡਾFrontਦਲੇਰ ਮਹਿੰਦੀ ਨੇ ਉਤਰਾਖੰਡ ’ਚ ਹੋਏ ਵਿਵਾਦ ਤੋਂ ਬਾਅਦ ਤੋੜੀ ਚੁੱਪੀ

ਦਲੇਰ ਮਹਿੰਦੀ ਨੇ ਉਤਰਾਖੰਡ ’ਚ ਹੋਏ ਵਿਵਾਦ ਤੋਂ ਬਾਅਦ ਤੋੜੀ ਚੁੱਪੀ

ਦਲੇਰ ਮਹਿੰਦੀ ਨੇ ਉਤਰਾਖੰਡ ’ਚ ਹੋਏ ਵਿਵਾਦ ਤੋਂ ਬਾਅਦ ਤੋੜੀ ਚੁੱਪੀ
ਮੁਸ਼ਕਲ ਸਮੇਂ ’ਚ ਸਾਥ ਦੇਣ ਵਾਲਿਆਂ ਦਾ ਕੀਤਾ ਧੰਨਵਾਦ
ਪਟਿਆਲਾ/ਬਿਊਰੋ ਨਿਊਜ਼
ਉਤਰਾਖੰਡ ਵਿਚ ਇਕ ਸੰਗੀਤਕ ਸਮਾਗਮ ਦੌਰਾਨ ਜਨਤਕ ਤੌਰ ’ਤੇ ਅਪਮਾਨਿਤ ਕੀਤੇ ਜਾਣ ਤੋਂ ਬਾਅਦ ਗਾਇਕ ਦਲੇਰ ਮਹਿੰਦੀ ਨੇ ਪਹਿਲੀ ਵਾਰ ਆਪਣੀ ਚੁੱਪੀ ਤੋੜੀ ਹੈ। ਦਲੇਰ ਮਹਿੰਦੀ ਨੇ ਕਿਹਾ ਕਿ ਹਾਲ ਹੀ ਵਿਚ ਉਨ੍ਹਾਂ ਨਾਲ ਜੋ ਕੁਝ ਵਾਪਰਿਆ ਅਤੇ ਉਨ੍ਹਾਂ ਨੇ ਜੋ ਮਹਿਸੂਸ ਕੀਤਾ, ਉਸ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਔਖਾ ਹੈ। ਦਲੇਰ ਮਹਿੰਦੀ ਨੇ ਇਸ ਮੁਸ਼ਕਲ ਸਮੇਂ ਵਿਚ ਸਾਥ ਦੇਣ ਵਾਲੇ ਆਪਣੇ ਪਰਿਵਾਰ, ਪ੍ਰਸੰਸਕਾਂ ਅਤੇ ਸੰਗੀਤ ਜਗਤ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਗਾਇਕ ਨੇ ਆਪਣੇ ਭਰਾ ਮੀਕਾ ਸਿੰਘ, ਪਤਨੀ ਤਰਨ ਅਤੇ ਬੱਚਿਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁਸ਼ਕਲ ਸਮੇਂ ਵਿਚ ਉਨ੍ਹਾਂ ਦਾ ਪਰਿਵਾਰ ਸਭ ਤੋਂ ਵੱਡੀ ਤਾਕਤ ਬਣਿਆ। ਭਰਾ ਮੀਕਾ ਨੇ ਮਜ਼ਬੂਤੀ ਨਾਲ ਸਾਥ ਦਿੱਤਾ ਅਤੇ ਪਤਨੀ ਤਰਨ ਨੇ ਹੌਸਲਾ ਵਧਾਇਆ ਅਤੇ ਬੱਚਿਆਂ ਨੇ ਪਿਆਰ ਦਿੱਤਾ। ਜ਼ਿਕਰਯੋਗ ਹੈ ਕਿ ਲੰਘੀ 18 ਅਕਤੂਬਰ ਨੂੰ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਟੀਹਰੀ ਵਿਚ ਸਿੱਧਪੀਠ ਮਾਂ ਕੁੰਜਾਪੁਰੀ ਸੈਰ-ਸਪਾਟਾ ਅਤੇ ਵਿਕਾਸ ਮੇਲੇ ਵਿਚ ਪੇਸ਼ਕਾਰੀ ਦਿੱਤੀ ਸੀ। ਇਸ ਦੌਰਾਨ ਸੂਬੇ ਦੇ ਸਿਹਤ ਮੰਤਰੀ ਸੁਬੋਧ ਉਨਿਆਲ ਮੰਚ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਗਾਇਕ ’ਤੇ ਇਲਜ਼ਾਮ ਲਗਾਇਆ ਸੀ ਕਿ ਦਲੇਰ ਮਹਿੰਦੀ ਸ਼ਰਾਬ ਪੀ ਕੇ ਗਾ ਰਹੇ ਹਨ ਅਤੇ ਲੋਕਾਂ ਨੂੰ ਬੇਵਕੂਫ ਬਣਾ ਰਹੇ ਹਨ। ਇਸ ਘਟਨਾ ਤੋਂ ਬਾਅਦ ਕਈ ਕਲਾਕਾਰਾਂ ਨੇ ਦਲੇਰ ਮਹਿੰਦੀ ਦੇ ਹੱਕ ਵਿਚ ਆਵਾਜ਼ ਚੁੱਕੀ ਸੀ।

RELATED ARTICLES
POPULAR POSTS