
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਜ਼ਿਲ੍ਹਾ ਅਦਾਲਤ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਗੁਜਰਾਲ ਅਤੇ ਉਨ੍ਹਾਂ ਦੀ ਪਤਨੀ ਰਵਿੰਦਰ ਕੌਰ ਗੁਜਰਾਲ ਸਾਬਕਾ ਕੌਂਸਲਰ, ਚੰਡੀਗੜ੍ਹ ਨਗਰ ਨਿਗਮ ਅੱਜ ਆਪਣੇ ਸਮਰਥਕਾਂ ਸਮੇਤ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ ਹੈ। ਅਮਰਜੀਤ ਸਿੰਘ ਗੁਜਰਾਲ ਇਸ ਵੇਲੇ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਹਨ ਅਤੇ ਅਗਾਮੀ ਨਗਰ ਨਿਗਮ ਚੋਣਾਂ ਲਈ ਕਾਂਗਰਸ ਵਲੋਂ ਗਠਿਤ ਚੋਣ ਮੁਹਿੰਮ ਕਮੇਟੀ ਦੇ ਮੈਂਬਰ ਵੀ ਹਨ। ਉਨ੍ਹਾਂ ਦੀ ਪਤਨੀ ਰਵਿੰਦਰ ਕੌਰ ਗੁਜਰਾਲ 2016 ਦੀਆਂ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਦੀ ਟਿਕਟ ’ਤੇ ਕੌਂਸਲਰ ਬਣੇ ਸਨ। ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਅਮਰਜੀਤ ਸਿੰਘ ਗੁਜਰਾਲ ਦਾ ਕਹਿਣਾ ਸੀ ਕਿ ਜੇਕਰ ਅਕਾਲੀ ਦਲ ਉਨ੍ਹਾਂ ਨੂੰ ਅਗਾਮੀ ਚੋਣਾਂ ਲਈ ਟਿਕਟ ਦਿੰਦਾ ਹੈ ਤਾਂ ਉਹ ਇਲਾਕੇ ਦੇ ਲੋਕਾਂ ਦੀ ਸੇਵਾ ਜ਼ਰੂਰ ਕਰਨਗੇ। ਇਸ ਮੌਕੇ ਸਾਬਕਾ ਮੇਅਰ ਤੇ ਐਸਜੀਪੀਸੀ ਮੈਂਬਰ ਹਰਜਿੰਦਰ ਕੌਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਕਈ ਆਗੂ ਹਾਜ਼ਰ ਸਨ।

