7.7 C
Toronto
Monday, November 9, 2026
spot_img
HomeਕੈਨੇਡਾFrontਬੀਬੀ ਜਗੀਰ ਕੌਰ ਦੀ ਮੁੜ ‘ਘਰ ਵਾਪਸੀ’ ਦੀ ਚਰਚਾ

ਬੀਬੀ ਜਗੀਰ ਕੌਰ ਦੀ ਮੁੜ ‘ਘਰ ਵਾਪਸੀ’ ਦੀ ਚਰਚਾ

ਬੀਬੀ ਜਗੀਰ ਕੌਰ ਦੀ ਮੁੜ ‘ਘਰ ਵਾਪਸੀ’ ਦੀ ਚਰਚਾ
ਕਿਹਾ : ਸ਼ੋ੍ਰਮਣੀ ਅਕਾਲੀ ਦਲ ਨੂੰ ਮਜ਼ਬੂਤ ਰੱਖਣਾ ਸਮੇਂ ਦੀ ਮੁੱਖ ਲੋੜ
ਜਲੰਧਰ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਵਿਚ ਬੀਬੀ ਜਗੀਰ ਕੌਰ ਦੇ ਆਉਂਦੀ 13 ਨਵੰਬਰ ਨੂੰ ਮੁੜ ਸ਼ਾਮਲ ਹੋਣ ਦੀ ਚਰਚਾ ਨੇ ਪੰਜਾਬ ਅਤੇ ਪੰਥਕ ਸਿਆਸਤ ਵਿਚ ਹਲਚਲ ਪੈਦਾ ਕਰ ਦਿੱਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ 13 ਨਵੰਬਰ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੇਗੋਵਾਲ ਪਹੁੰਚ ਰਹੇ ਹਨ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ 1920 ਵਿਚ ਬਣਿਆ ਅਕਾਲੀ ਦਲ ਕਮਜ਼ੋਰ ਹੋ ਰਿਹਾ ਹੈ ਅਤੇ ਇਸ ਨੂੰ ਮਜ਼ਬੂਤ ਰੱਖਣਾ ਸਮੇਂ ਦੀ ਮੁੱਖ ਲੋੜ ਬਣ ਗਈ ਹੈ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਦੇ ਬੇਗੋਵਾਲ ’ਚ ਸਥਿਤ ਘਰ ਵਿਚ ਅਕਾਲੀ ਵਰਕਰਾਂ ਦਾ ਆਉਣ-ਜਾਣ ਲੱਗਾ ਹੋਇਆ ਹੈ। ਇਸੇ ਦੌਰਾਨ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਤਾਂ ਲੋਕਾਂ ਦੀਆਂ ਦਿਲੀ ਭਾਵਨਾਵਾਂ ਹਨ। ਬੀਬੀ ਜਗੀਰ ਨੇ ਕਿਹਾ ਹੈ ਕਿ ਉਨ੍ਹਾਂ ਨੇ ਕਦੇ ਵੀ ਕਿਸੇ ਅਹੁਦੇ ਦੀ ਮੰਗ ਨਹੀਂ ਕੀਤੀ ਅਤੇ ਹਮੇਸ਼ਾ ਪਾਰਟੀ ਲਈ ਹੀ ਕੰਮ ਕੀਤਾ ਹੈ। ਦੱਸਣਯੋਗ ਹੈ ਕਿ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵੀ ਪਿਛਲੇ ਦਿਨੀਂ ਮੁੜ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ।

RELATED ARTICLES
POPULAR POSTS