7.2 C
Toronto
Tuesday, November 10, 2026
spot_img
HomeਕੈਨੇਡਾFrontਲਾਲਜੀਤ ਸਿੰਘ ਭੁੱਲਰ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ

ਲਾਲਜੀਤ ਸਿੰਘ ਭੁੱਲਰ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ

ਲਾਲਜੀਤ ਸਿੰਘ ਭੁੱਲਰ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ
ਭੁੱਲਰ ਦੀ ਗਿ੍ਰਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਬਦਲਿਆ ਸਿਆਸੀ ਸਮੀਕਰਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੰਤਰੀ ਅਤੇ ਵਿਧਾਨ ਸਭਾ ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਲਜੀਤ ਸਿੰਘ ਭੁੱਲਰ ਨੇ ਐਲਾਨ ਕੀਤਾ ਹੈ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ। ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਭੁੱਲਰ ਨੇ ਦੱਸਿਆ ਕਿ ਪੱਟੀ ਹਲਕੇ ਦੇ ਲੋਕ ‘ਆਪ’ ਲੀਡਰਸ਼ਿਪ ਨੂੰ ਉਨ੍ਹਾਂ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰਨ ਦੀ ਅਪੀਲ ਕਰ ਰਹੇ ਸਨ। ਭੁੱਲਰ ਨੇ ਕਿਹਾ ਕਿ ਉਹ ਲੋਕਾਂ ਵੱਲੋਂ ਮਿਲੇ ਇਸ ਸਮਰਥਨ ਤੋਂ ਗਦਗਦ ਹਨ। ਭੁੱਲਰ ਨੇ ਕਿਹਾ ਕਿ ਉਹ ਉਨ੍ਹਾਂ ਦੇ ਨਾਲ ਖੜ੍ਹਨ ਲਈ ਪੱਟੀ ਦੇ ਲੋਕਾਂ ਦੇ ਦੇਣਦਾਰ ਹਨ। ਆਮ ਆਦਮੀ ਪਾਰਟੀ ਵੱਲੋਂ ਹਾਲ ਹੀ ਵਿੱਚ ਜਸਕੰਵਰ ਸਿੰਘ ਨੂੰ ਪੱਟੀ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪੱਟੀ ਵਿੱਚ ਇਹ ਨਿਯੁਕਤੀ ਭੁੱਲਰ ਦੀ ਗਿ੍ਰਫਤਾਰੀ ਤੋਂ ਬਾਅਦ ਕੀਤੀ ਗਈ ਸੀ, ਜੋ ਫਿਲਹਾਲ ਅੰਮਿ੍ਰਤਸਰ ਵਿੱਚ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ।

RELATED ARTICLES
POPULAR POSTS