12.1 C
Toronto
Tuesday, November 10, 2026
spot_img
HomeਕੈਨੇਡਾFrontਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12 ਨਵੰਬਰ ਤੋਂ ਸ਼ੁਰੂ ਕਰਨਗੇ ‘ਸਾਈਕਲ...

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12 ਨਵੰਬਰ ਤੋਂ ਸ਼ੁਰੂ ਕਰਨਗੇ ‘ਸਾਈਕਲ ਯਾਤਰਾ’

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12 ਨਵੰਬਰ ਤੋਂ ਸ਼ੁਰੂ ਕਰਨਗੇ ‘ਸਾਈਕਲ ਯਾਤਰਾ’
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਵਧੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਆਉਂਦੀ 12 ਨਵੰਬਰ ਤੋਂ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਸ਼ੁਰੂ ਕਰ ਰਹੇ ਹਨ। ਚੰਨੀ ਨੇ ਪੰਜਾਬ ਦੇ ਲੋਕਾਂ ਤੱਕ ਪਹੁੰਚ ਬਣਾਉਣ ਲਈ ਇਹ ਯਾਤਰਾ ਸ਼ੁਰੂ ਕਰਨ ਦੀ ਤਿਆਰੀ ਕੀਤੀ ਹੈ। ਇਸ ਯਾਤਰਾ ਦੌਰਾਨ ਉਹ ਹਰ ਰੋਜ਼ ਕਰੀਬ 40 ਤੋਂ 50 ਕਿਲੋਮੀਟਰ ਸਾਈਕਲ ਚਲਾਉਣਗੇ ਅਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਪਹੁੰਚ ਕੇ ਲੋਕਾਂ ਨਾਲ ਸਿੱਧਾ ਸੰਪਰਕ ਕਰਨਗੇ। ਚੰਨੀ ਨੇ ਦੱਸਿਆ ਕਿ ਉਨ੍ਹਾਂ ਦੀ ਇਸ ਮੁਹਿੰਮ ਦਾ ਮਕਸਦ ਸਿਰਫ ਸਿਆਸੀ ਸਰਗਰਮੀ ਵਧਾਉਣਾ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ, ਨੌਜਵਾਨਾਂ ਦੀਆਂ ਉਮੀਦਾਂ ਅਤੇ ਸੂਬੇ ਦੇ ਆਰਥਿਕ ਹਾਲਾਤ ਨੂੰ ਸਮਝਣਾ ਹੈ। ਉਨ੍ਹਾਂ ਨੇ ਨਸ਼ਿਆਂ, ਬੇਰੁਜ਼ਗਾਰੀ ਅਤੇ ਪੰਜਾਬ ਦੇ ਆਰਥਿਕ ਸੰਕਟ ਨੂੰ ਲੈ ਕੇ ਪੰਜਾਬ ਦੀ ਮੌਜੂਦਾ ਸਰਕਾਰ ’ਤੇ ਸਵਾਲ ਚੁੱਕੇ ਹਨ। ਚੰਨੀ ਨੇ ਕਿਹਾ ਕਿ ਸੂਬੇ ਨੂੰ ਨਸ਼ਿਆਂ, ਬੇਰੁਜ਼ਗਾਰੀ ਅਤੇ ਭਿ੍ਰਸ਼ਟਾਚਾਰ ਤੋਂ ਮੁਕਤ ਕਰਵਾਉਣ ਲਈ 12 ਨਵੰਬਰ ਨੂੰ ਸ੍ਰੀ ਚਮਕੌਰ ਸਾਹਿਬ ਤੋਂ ‘ਸਾਈਕਲ ਯਾਤਰਾ’ ਦੀ ਸ਼ੁਰੂਆਤ ਕਰ ਰਹੇ ਹਾਂ। ਚੰਨੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਵਿਚ ਸਿਆਸੀ ਸਰਗਰਮੀਆਂ ਪੂਰੇ ਜ਼ੋਰਾਂ ’ਤੇ ਹਨ।

RELATED ARTICLES
POPULAR POSTS