
ਸੋਨਾ 1 ਲੱਖ 42 ਹਜ਼ਾਰ ਰੁਪਏ ਪ੍ਰਤੀ 10 ਗਰਾਮ ’ਤੇ ਪਹੁੰਚਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਦੀਵਾਲੀ ਤੋਂ ਬਾਅਦ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਅੱਜ ਫਿਰ ਵਾਧਾ ਦਰਜ ਕੀਤਾ ਗਿਆ ਹੈ। ਇੰਡੀਅਨ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੇ ਮੁਤਾਬਕ 10 ਗਰਾਮ ਯਾਨੀ ਇਕ ਤੋਲਾ 24 ਕੈਰੇਟ ਦੇ ਸੋਨੇ ਦਾ ਭਾਅ 968 ਰੁਪਏ ਵਧ ਕੇ 1 ਲੱਖ 42 ਹਜ਼ਾਰ ਰੁਪਏ ਹੋ ਗਿਆ ਹੈ। ਇਸੇ ਤਰ੍ਹਾਂ 1 ਕਿੱਲੋ ਚਾਂਦੀ ਦੀ ਕੀਮਤ ਵੀ 3132 ਰੁਪਏ ਵਧ ਕੇ 1 ਲੱਖ 86 ਹਜ਼ਾਰ ਰੁਪਏ ’ਤੇ ਪਹੁੰਚ ਗਈ ਹੈ। ਜ਼ਿਕਰਯੋਗ ਹੈ ਕਿ ਲੰਘੇ ਹਫਤੇ ਦੇ ਆਖਰੀ ਕਾਰੋਬਾਰੀ ਦਿਨ ਯਾਨੀ 6 ਨਵੰਬਰ ਨੂੰ ਸੋਨਾ 1 ਲੱਖ 41 ਹਜ਼ਾਰ ਰੁਪਏ ਪ੍ਰਤੀ ਤੋਲਾ ਸੀ ਅਤੇ ਚਾਂਦੀ 1 ਲੱਖ 83 ਹਜ਼ਾਰ ਰੁਪਏ ਪ੍ਰਤੀ ਕਿੱਲੋ ਸੀ। ਦੱਸਣਯੋਗ ਹੈ ਕਿ ਦੀਵਾਲੀ ਤੋਂ ਪਹਿਲਾਂ ਧਨਤੇਰਸ ’ਤੇ ਸੋਨਾ ਅਤੇ ਚਾਂਦੀ ਸਸਤਾ ਹੋਏ ਸਨ। ਇਸ ਸਾਲ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਲਗਾਤਾਰ ਉਤਰਾਅ-ਚੜ੍ਹਾਅ ਵੇਖਣ ਨੂੰ ਮਿਲ ਰਿਹਾ ਹੈ।

