5.7 C
Toronto
Wednesday, November 11, 2026
spot_img
HomeਕੈਨੇਡਾFrontਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਅਤੇ ਭਾਈ ਕੁਲਵਿੰਦਰ ਸਿੰਘ...

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਅਤੇ ਭਾਈ ਕੁਲਵਿੰਦਰ ਸਿੰਘ ਖਰੜ ’ਤੇ ਕੀਰਤਨ ਕਰਨ ਤੋਂ ਰੋਕ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਅਤੇ ਭਾਈ ਕੁਲਵਿੰਦਰ ਸਿੰਘ ਖਰੜ ’ਤੇ ਕੀਰਤਨ ਕਰਨ ਤੋਂ ਰੋਕ
ਇੱਕ ਮਹੀਨੇ ਤੱਕ ਲਈ ਲਗਾਈ ਗਈ ਹੈ ਇਹ ਰੋਕ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਦੇ ਕੀਰਤਨੀ ਜਥਿਆਂ ਉੱਤੇ ਸੰਗਤ ਵਿੱਚ ਕੀਰਤਨ ਕਰਨ ਤੋਂ 13 ਨਵੰਬਰ  ਤੋਂ ਲੈ ਕੇ 12 ਦਸੰਬਰ 2026 ਤੱਕ ਇੱਕ ਮਹੀਨੇ ਦੀ ਰੋਕ ਲਗਾਈ ਗਈ ਹੈ। ਇਹ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ  ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਗਈ ਹੈ। ਇਸ ਸਬੰਧ ਵਿੱਚ ਜਾਰੀ  ਆਦੇਸ਼ ਅਨੁਸਾਰ ਦੱਸਿਆ ਗਿਆ ਹੈ ਕਿ ਲੰਘੇ ਦਿਨਾਂ ਤੋਂ ਦੋਵਾਂ ਜਥਿਆਂ ਵਿਚਕਾਰ ਚੱਲ ਰਹੇ ਆਪਸੀ ਵਿਵਾਦ ਅਤੇ ਸੰਗਤ ਵੱਲੋਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਗਾਤਾਰ ਪੁੱਜ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੋਏ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸਿੱਖ ਰਹਿਤ ਮਰਿਯਾਦਾ, ਸੰਗਤ ਵਿਚ ਵਿਚਰਨ ਅਤੇ ਗੁਰਮਤਿ ਸੰਗੀਤ ਦੀ ਸੋਝੀ ਪ੍ਰਾਪਤ ਕਰਨ ਲਈ ਭਾਈ ਜਗਜੀਤ ਸਿੰਘ ਬਬੀਹਾ- ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸ੍ਰੀ ਅੰਮਿ੍ਰਤਸਰ ਸਾਹਿਬ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਮਹੀਨੇ ਲਈ ਗੁਰਮਤਿ ਦੀ ਜਾਣਕਾਰੀ ਪ੍ਰਾਪਤ ਕਰਨਗੇ। ਇਹ ਦੋਵੇਂ ਜਥੇ ਮਨ ਵਿਚ ਨਿਮਰਤਾ ਲਿਆਉਣ ਲਈ ਲੰਗਰ ਹਾਲ ਵਿਚ ਸਵੇਰੇ-ਸ਼ਾਮ ਸੇਵਾ ਕਰਨ ਉਪਰੰਤ ਇੱਕ ਮਹੀਨੇ ਬਾਅਦ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਬੰਧਤ ਸੰਸਥਾਵਾਂ ਤੋਂ ਪ੍ਰਮਾਣ ਪੱਤਰ ਲੈ ਕੇ ਨਿੱਜੀ ਰੂਪ ਵਿਚ ਪੇਸ਼ ਹੋਣਗੇ।

RELATED ARTICLES
POPULAR POSTS