ਪਾਕਿ ਖਿਲਾਫ ਲੋਕਾਂ ਵਿਚ ਗੁੱਸੇ ਦੀ ਲਹਿਰ
ਤਰਨਤਾਰਨ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਵਿਚ ਪਾਕਿਸਤਾਨੀ ਅੱਤਵਾਦੀਆਂ ਦੇ ਹਮਲੇ ਵਿਚ ਸ਼ਹੀਦ ਹੋਏ ਤਰਨਤਾਰਨ ਦੇ ਸੂਬੇਦਾਰ ਪਰਮਜੀਤ ਸਿੰਘ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਵੇਈਂ ਪੂਈਂ ਵਿੱਚ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ। ਅੱਜ ਸਵੇਰੇ ਕਸ਼ਮੀਰ ਤੋਂ ਸ਼ਹੀਦ ਦੀ ਮ੍ਰਿਤਕ ਦੇਹ ਤਰਨਤਾਰਨ ਲਿਆਂਦੀ ਗਈ। ਸ਼ਹੀਦ ਪਰਮਜੀਤ ਸਿੰਘ ਦੇ ਸਰੀਰ ਨਾਲ ਪਾਕਿ ਵਲੋਂ ਕੀਤੇ ਗਏ ਅਪਮਾਨ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਗ਼ੁੱਸੇ ਦੀ ਲਹਿਰ ਸੀ। ਸ਼ਹੀਦ ਪਰਮਜੀਤ ਸਿੰਘ ਦੀ ਪਤਨੀ ਨੇ ਆਖਿਆ ਸੀ ਕਿ ਜਦੋਂ ਤੱਕ ਉਸ ਦੇ ਪਤੀ ਦਾ ਪੂਰਾ ਸਰੀਰ ਨਹੀਂ ਮਿਲ ਜਾਂਦਾ, ਉਦੋਂ ਤੱਕ ਉਹ ਸਸਕਾਰ ਨਹੀਂ ਕਰਨਗੇ। ਸ਼ਹੀਦ ਪਰਮਜੀਤ ਸਿੰਘ ਆਪਣੇ ਪਿੱਛੇ ਇੱਕ ਬੇਟਾ ਤੇ ਦੋ ਬੇਟੀਆਂ ਛੱਡ ਕੇ ਗਏ ਹਨ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …