5.2 C
Toronto
Thursday, November 12, 2026
spot_img
HomeਕੈਨੇਡਾFrontਬੀਬੀ ਜਗੀਰ ਕੌਰ ਦੀ ਭਲਕੇ 13 ਨਵੰਬਰ ਨੂੰ ਸ਼ੋ੍ਰਮਣੀ ਅਕਾਲੀ ਦਲ ’ਚ...

ਬੀਬੀ ਜਗੀਰ ਕੌਰ ਦੀ ਭਲਕੇ 13 ਨਵੰਬਰ ਨੂੰ ਸ਼ੋ੍ਰਮਣੀ ਅਕਾਲੀ ਦਲ ’ਚ ਵਾਪਸੀ ਟਲੀ

ਬੀਬੀ ਜਗੀਰ ਕੌਰ ਦੀ ਭਲਕੇ 13 ਨਵੰਬਰ ਨੂੰ ਸ਼ੋ੍ਰਮਣੀ ਅਕਾਲੀ ਦਲ ’ਚ ਵਾਪਸੀ ਟਲੀ
ਸੁਖਬੀਰ ਸਿੰਘ ਬਾਦਲ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੱਦਿਆ ਦਿੱਲੀ
ਜਲੰਧਰ/ਬਿਊਰੋ ਨਿਊਜ਼
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਦੀ ਭਲਕੇ 13 ਨਵੰਬਰ ਨੂੰ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਵਿਚ ਵਾਪਸੀ ਹਾਲ ਦੀ ਘੜੀ ਟਲ ਗਈ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭਲਕੇ 13 ਨਵੰਬਰ ਨੂੰ ਭਾਜਪਾ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਸੱਦ ਲਿਆ ਹੈ। ਬੀਬੀ ਜਗੀਰ ਕੌਰ ਦੀ ਸ਼ੋ੍ਰਮਣੀ ਅਕਾਲੀ ਦਲ ਵਿਚ ਵਾਪਸੀ ਦੀਆਂ ਖਬਰਾਂ ਨੇ ਪੰਜਾਬ ਦੀ ਸਿਆਸਤ ਵਿਚ ਹਲਚਲ ਪੈਦਾ ਕਰ ਦਿੱਤੀ ਸੀ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਦੇ ਗ੍ਰਹਿ ਬੇਗੋਵਾਲ ਵਿਖੇ ਭਲਕੇ 13 ਨਵੰਬਰ ਨੂੰ ਅਕਾਲੀ ਦਲ ਨੇ ਵੱਡਾ ਸਮਾਗਮ ਰੱਖਿਆ ਸੀ। ਚਰਚਾ ਸੀ ਕਿ ਉਹ 13 ਨਵੰਬਰ ਨੂੰ ਬੇਗੋਵਾਲ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਵਾਪਸੀ ਕਰਨਗੇ। ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਨੇ ਕਿਹਾ ਸੀ ਕਿ ਅਕਾਲੀ ਦਲ ਵਿਚ ਸੁਧਾਰ ਪਾਰਟੀ ਦੇ ਅੰਦਰ ਰਹਿ ਕੇ ਹੀ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਪੰਜਾਬ ਵਿਚ ਸੁਧਾਰ ਲਈ ਕੇਂਦਰ ਸਰਕਾਰ ਨਾਲ ਤਾਲਮੇਲ ਬਣਾ ਕੇ ਰੱਖਣਾ ਵੀ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਬੀਬੀ ਜਗੀਰ ਕੌਰ ਸ਼ੋ੍ਰਮਣੀ ਅਕਾਲੀ ਦਲ ਛੱਡ ਕੇ ‘ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ’ ਵਿਚ ਸ਼ਾਮਲ ਹੋ ਗਏ ਸਨ।

RELATED ARTICLES
POPULAR POSTS