5.2 C
Toronto
Thursday, November 12, 2026
spot_img
HomeਕੈਨੇਡਾFrontਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁਰੂ ਕੀਤੀ ‘ਜਵਾਨੀ ਸੰਭਾਲ ਯਾਤਰਾ’

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁਰੂ ਕੀਤੀ ‘ਜਵਾਨੀ ਸੰਭਾਲ ਯਾਤਰਾ’

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁਰੂ ਕੀਤੀ ‘ਜਵਾਨੀ ਸੰਭਾਲ ਯਾਤਰਾ’
ਸਚਿਨ ਪਾਇਲਟ ਨੇ ਯਾਤਰਾ ਨੂੰ ਦਿਖਾਈ ਹਰੀ ਝੰਡੀ
ਸ੍ਰੀ ਚਮਕੌਰ ਸਾਹਿਬ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ ਸ੍ਰੀ ਚਮਕੌਰ ਸਾਹਿਬ ਤੋਂ ‘ਜਵਾਨੀ ਸੰਭਾਲ ਯਾਤਰਾ’ ਦੀ ਸ਼ੁਰੂਆਤ ਕਰ ਦਿੱਤੀ ਹੈ। ਇਹ ਸਾਈਕਲ ਯਾਤਰਾ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਹਰੀ ਝੰਡੀ ਦਿਖਾਈ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ ਵੀ ਹਾਜ਼ਰ ਰਹੇ। ਇਹ ਸਾਈਕਲ ਯਾਤਰਾ 625 ਕਿਲੋਮੀਟਰ ਦਾ ਸਫਰ ਤੈਅ ਕਰੇਗੀ, ਜੋ ਕਿ ਵੱਖ-ਵੱਖ 27 ਵਿਧਾਨ ਸਭਾ ਹਲਕਿਆਂ ਵਿਚ ਕੱਢੀ ਜਾ ਰਹੀ ਹੈ। ਸਾਈਕਲ ਯਾਤਰਾ ਦੌਰਾਨ ਇਕ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ ਲੀਡਰਾਂ ਨੇ ਸ਼ਿਰਕਤ ਕੀਤੀ ਅਤੇ ਵੱਖ-ਵੱਖ ਸੀਨੀਅਰ ਲੀਡਰਾਂ ਨੇ ਵਿਚਾਰ ਸਾਂਝੇ ਕੀਤੇ। ਇਹ ਸਾਈਕਲ ਯਾਤਰਾ ਅੱਜ 12 ਨਵੰਬਰ ਤੋਂ 19 ਨਵੰਬਰ 2026 ਤੱਕ ਕੱਢੀ ਜਾਵੇਗੀ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਅੱਜ ਦੀ ਯਾਤਰਾ ਖਮਾਣੋ ਅਤੇ ਸਮਰਾਲਾ ਤੱਕ ਜਾਵੇਗੀ, ਜੋ ਕਿ 2 ਹਜ਼ਾਰ ਸਾਈਕਲਾਂ ’ਤੇ ਕੱਢੀ ਜਾ ਰਹੀ ਹੈ। ਇਸ ਮੌਕੇ ਸਚਿਨ ਪਾਇਲਟ, ਪਰਗਟ ਸਿੰਘ, ਪ੍ਰਤਾਪ ਸਿੰਘ ਬਾਜਵਾ ਅਤੇ ਕਈ ਹੋਰ ਸੀਨੀਅਰ ਕਾਂਗਰਸੀ ਲੀਡਰਾਂ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ।

RELATED ARTICLES
POPULAR POSTS