ਪਾਕਿ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ “ਜੇ ਪਾਕਿਸਤਾਨੀ ਸਾਡੇ ਇੱਕ ਜਵਾਨ ਦਾ ਸਿਰ ਕੱਟ ਕੇ ਲਿਜਾਂਦੇ ਹਨ ਤਾਂ ਉਨ੍ਹਾਂ ਦੇ ਤਿੰਨ ਸਿਰ ਕੱਟ ਕੇ ਲਿਆਉਣੇ ਚਾਹੀਦੇ ਹਨ।” ਉਨ੍ਹਾਂ ਕਿਹਾ ਕਿ ਜਵਾਨਾਂ ਦੇ ਮਾਮਲੇ ਵਿਚ ਪਾਕਿਸਤਾਨ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ। ਕੈਪਟਨ ਨੇ ਜੰਮੂ ਕਸ਼ਮੀਰ ਵਿਚ ਵੀ ਵੱਖਵਾਦੀਆਂ ਨੂੰ ਸਖ਼ਤ ਜਵਾਬ ਦੇਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਫੌਜ ਨੂੰ ਅਜਿਹੇ ਮਾਮਲਿਆਂ ਵਿਚ ਖੁੱਲ੍ਹ ਦੇਣੀ ਚਾਹੀਦੀ ਹੈ ਤਾਂ ਕਿ ਉਹ ਦੇਸ਼ ਵਿਰੋਧੀ ਤਾਕਤਾਂ ਨੂੰ ਸਬਕ ਸਿਖਾ ਸਕਣ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਪੰਜਾਬ ਵਿਚ ਸ਼ਾਂਤੀ ਬਹਾਲ ਰੱਖਣ ਲਈ ਪਾਬੰਦ ਹਨ। ਉਹ ਕਿਸੇ ਨੂੰ ਪੰਜਾਬ ਦਾ ਮਾਹੌਲ ਵਿਗਾੜਣ ਦੀ ਇਜਾਜ਼ਤ ਨਹੀਂ ਦੇਣਗੇ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …