2 C
Toronto
Friday, November 13, 2026
spot_img
Homeਪੰਜਾਬਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਟਲੀ

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ ਟਲੀ

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ ਟਲੀਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਦੀ 13 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਵਾਪਸੀ ਹਾਲ ਦੀ ਘੜੀ ਟਲ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 13 ਨਵੰਬਰ ਨੂੰ ਭਾਜਪਾ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਸੱਦ ਲਿਆ ਹੈ। ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ਦੀਆਂ ਖਬਰਾਂ ਨੇ ਪੰਜਾਬ ਦੀ ਸਿਆਸਤ ਵਿਚ ਹਲਚਲ ਪੈਦਾ ਕਰ ਦਿੱਤੀ ਸੀ।
ਜ਼ਿਕਰਯੋਗ ਹੈ ਕਿ ਬੀਬੀ ਜਗੀਰ ਦੇ ਗ੍ਰਹਿ ਬੇਗੋਵਾਲ ਵਿਖੇ 13 ਨਵੰਬਰ ਨੂੰ ਅਕਾਲੀ ਦਲ ਨੇ ਵੱਡਾ ਸਮਾਗਮ ਰੱਖਿਆ ਸੀ। ਚਰਚਾ ਸੀ ਕਿ ਉਹ 13 ਨਵੰਬਰ ਨੂੰ ਬੇਗੋਵਾਲ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਵਾਪਸੀ ਕਰਨਗੇ।

 

RELATED ARTICLES
POPULAR POSTS