2 C
Toronto
Friday, November 13, 2026
spot_img
Homeਪੰਜਾਬਭਾਜਪਾ-ਅਕਾਲੀ ਦਲ ਗਠਜੋੜ ਦੀ ਪ੍ਰਕਿਰਿਆ ਅੰਤਿਮ ਪੜ੍ਹਾਅ 'ਤੇ ਪਹੁੰਚੀ

ਭਾਜਪਾ-ਅਕਾਲੀ ਦਲ ਗਠਜੋੜ ਦੀ ਪ੍ਰਕਿਰਿਆ ਅੰਤਿਮ ਪੜ੍ਹਾਅ ‘ਤੇ ਪਹੁੰਚੀ

ਭਾਜਪਾ-ਅਕਾਲੀ ਦਲ ਗਠਜੋੜ ਦੀ ਪ੍ਰਕਿਰਿਆ ਅੰਤਿਮ ਪੜ੍ਹਾਅ ‘ਤੇ ਪਹੁੰਚੀਇਸੇ ਮਹੀਨੇ ਹੀ ਚੋਣ ਗਠਜੋੜ ਸਬੰਧੀ ਐਲਾਨ ਹੋਣ ਦੀ ਸੰਭਾਵਨਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਚੋਣ ਗਠਜੋੜ ਦੀ ਪ੍ਰਕਿਰਿਆ ਸਹੀ ਦਿਸ਼ਾ ਵਿਚ ਅੱਗੇ ਵਧ ਰਹੀ ਹੈ ਅਤੇ ਦੋਵੇਂ ਪਾਰਟੀਆਂ ਇਸੇ ਨਵੰਬਰ ਮਹੀਨੇ ਦੇ ਅਖੀਰ ਤੱਕ ਇਸਦਾ ਰਸਮੀ ਐਲਾਨ ਕਰ ਸਕਦੀਆਂ ਹਨ।
ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਦੋਵੇਂ ਪਾਰਟੀਆਂ ਵਿਚ ਚੱਲ ਰਹੀ ਗੱਲਬਾਤ ਅੰਤਿਮ ਪੜ੍ਹਾਅ ‘ਤੇ ਪਹੁੰਚ ਚੁੱਕੀ ਹੈ। ਗਠਜੋੜ ਦੀਆਂ ਬਾਰੀਕੀਆਂ ਉਤੇ ਚਰਚਾ ਕਰਨ ਲਈ ਭਾਜਪਾ ਅਤੇ ਅਕਾਲੀ ਦਲ ਦੇ ਆਗੂਆਂ ਵਿਚਾਲੇ ਭਲਕੇ ਦਿੱਲੀ ਵਿਚ ਮੀਟਿੰਗ ਹੋਣ ਦੀ ਉਮੀਦ ਹੈ। ਪੰਜਾਬ ਵਿਧਾਨ ਸਭਾ ਦੀਆਂ ਕੁੱਲ 117 ਸੀਟਾਂ ਹਨ ਅਤੇ ਸੀਟਾਂ ਦੀ ਵੰਡ ਨੂੰ ਲੈ ਕੇ ਦੋਵੇਂ ਪਾਰਟੀਆਂ ਵਿਚਾਲੇ ਚਰਚਾ ਵੀ ਚੱਲ ਰਹੀ ਹੈ। ਇਹ ਵੀ ਦੱਸਣਯੋਗ ਹੈ ਕਿ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਮਿਲ ਕੇ ਚੋਣਾਂ ਲੜਦੀਆਂ ਰਹੀਆਂ ਹਨ। ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਸਿਆਸੀ ਨਾਤਾ ਤੋੜ ਲਿਆ ਸੀ।

 

RELATED ARTICLES
POPULAR POSTS