2 C
Toronto
Friday, November 13, 2026
spot_img
Homeਪੰਜਾਬਮਨਪ੍ਰੀਤ ਇਆਲੀ ਨੇ 'ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ ਦਾ ਮੁੱਦਾ...

ਮਨਪ੍ਰੀਤ ਇਆਲੀ ਨੇ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ‘ਚ ਦੇਰੀ ਦਾ ਮੁੱਦਾ ਚੁੱਕਿਆ

ਮਨਪ੍ਰੀਤ ਇਆਲੀ ਨੇ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ‘ਚ ਦੇਰੀ ਦਾ ਮੁੱਦਾ ਚੁੱਕਿਆਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ/ਬਿਊਰੋ ਨਿਊਜ਼ : ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਵੀਰਵਾਰ ਨੂੰ ਭਾਰਤੀ ਚੋਣ ਕਮਿਸ਼ਨ ਨੂੰ ਪਾਰਟੀ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਬੇਲੋੜੀ ਦੇਰੀ ਕਾਰਨ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਦੀਆਂ ਤਿਆਰੀਆਂ ਪ੍ਰਭਾਵਿਤ ਹੋ ਰਹੀਆਂ ਹਨ।
ਇਆਲੀ ਨੇ ਪੰਜਾਬ ਦੀ ਮੁੱਖ ਚੋਣ ਅਧਿਕਾਰੀ (ਸੀ ਈ ਓ) ਅਨਿੰਦਿਤਾ ਮਿੱਤਰਾ ਨਾਲ ਮੁਲਾਕਾਤ ਕੀਤੀ ਅਤੇ ਚੋਣ ਕਮਿਸ਼ਨ ਦੇ ਨਾਂ ਇੱਕ ਮੰਗ ਪੱਤਰ ਸੌਂਪਿਆ, ਜਿਸ ਵਿੱਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 29ਏ (29) ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਤੁਰੰਤ ਮੁਕੰਮਲ ਕਰਨ ਦੀ ਮੰਗ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪਾਰਟੀ ਨੇ 22 ਜਨਵਰੀ 2025 ਨੂੰ ਰਜਿਸਟ੍ਰੇਸ਼ਨ ਲਈ ਅਰਜ਼ੀ ਦਿੱਤੀ ਸੀ, ਪਰ ਲਗਪਗ 22 ਮਹੀਨੇ ਬੀਤ ਜਾਣ ਦੇ ਬਾਵਜੂਦ ਇਹ ਪ੍ਰਕਿਰਿਆ ਅਜੇ ਤੱਕ ਸਿਰੇ ਨਹੀਂ ਚੜ੍ਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਵੱਲੋਂ 27 ਅਪਰੈਲ 2026 ਨੂੰ ਚੋਣ ਕਮਿਸ਼ਨ ਨੂੰ ਸਕਰਾਤਮਕ ਤਸਦੀਕ ਰਿਪੋਰਟ ਭੇਜੀ ਜਾ ਚੁੱਕੀ ਹੈ, ਪਰ ਅਖ਼ਬਾਰਾਂ ਵਿੱਚ ਲਾਜ਼ਮੀ ਜਨਤਕ ਨੋਟਿਸ ਪ੍ਰਕਾਸ ਿਕਰਨ ਲਈ ਹਦਾਇਤਾਂ ਅਜੇ ਤੱਕ ਜਾਰੀ ਨਹੀਂ ਕੀਤੀਆਂ ਗਈਆਂ।
9 ਜੁਲਾਈ 2026 ਨੂੰ ਪ੍ਰਾਪਤ ਹੋਏ ਇੱਕ ਇਤਰਾਜ਼ ‘ਤੇ ਕਾਰਵਾਈ ਦੇ ਤਰੀਕੇ ‘ਤੇ ਸਵਾਲ ਉਠਾਉਂਦਿਆਂ ਇਆਲੀ ਨੇ ਕਿਹਾ ਕਿ ਪਾਰਟੀ ਨੂੰ ਜਨਤਕ ਨੋਟਿਸ ਪ੍ਰਕਾਸ ਿਹੋਣ ਤੋਂ ਪਹਿਲਾਂ ਹੀ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਸੀ।
ਉਨ੍ਹਾਂ ਸਪਸ਼ਟੀਕਰਨ ਮੰਗਿਆ ਕਿ ਜਨਤਕ ਨੋਟਿਸ ਦੀ ਤੈਅ ਪ੍ਰਕਿਰਿਆ ਤੋਂ ਪਹਿਲਾਂ ਮਿਲੇ ਇਤਰਾਜ਼ ਨੂੰ ਰਜਿਸਟ੍ਰੇਸ਼ਨ ਰੋਕਣ ਲਈ ਆਧਾਰ ਕਿਵੇਂ ਬਣਾਇਆ ਜਾ ਸਕਦਾ ਹੈ। ਇਆਲੀ ਨੇ ਦੋਸ਼ ਲਾਇਆ ਕਿ ਸੂਬਾ ਅਤੇ ਕੇਂਦਰ ਸਰਕਾਰਾਂ ਜਾਣਬੁੱਝ ਕੇ ਪਾਰਟੀ ਦੀ ਰਜਿਸਟ੍ਰੇਸ਼ਨ ਵਿੱਚ ਅੜਿੱਕੇ ਡਾਹ ਰਹੀਆਂ ਹਨ, ਕਿਉਂਕਿ ਉਹ ਪਾਰਟੀ ਨੂੰ ਮਿਲ ਰਹੇ ਭਾਰੀ ਜਨਤਕ ਸਮਰਥਨ ਨੂੰ ਆਪਣੇ ਲਈ ਸਿਆਸੀ ਖਤਰਾ ਮੰਨਦੀਆਂ ਹਨ। ਉਨ੍ਹਾਂ ਕਿਹਾ, ”ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸੂਬਾ ਸਰਕਾਰ ਨੂੰ ਇਤਰਾਜ਼ ਦੀ ਪ੍ਰਕਿਰਤੀ ਬਾਰੇ ਸਪਸ਼ਟੀਕਰਨ ਮੰਗਿਆਂ ਚਾਰ ਮਹੀਨੇ ਬੀਤ ਚੁੱਕੇ ਹਨ। ਪਰ ਵਾਰ-ਵਾਰ ਯਾਦ ਕਰਵਾਉਣ ਦੇ ਬਾਵਜੂਦ ਗ੍ਰਹਿ ਵਿਭਾਗ ਵੱਲੋਂ ਕੋਈ ਜਵਾਬ ਦਾਇਰ ਨਹੀਂ ਕੀਤਾ ਗਿਆ।” ਉਨ੍ਹਾਂ ਦਾਅਵਾ ਕੀਤਾ ਕਿ ਸੱਤਾਧਾਰੀ ਧਿਰਾਂ ਪਾਰਟੀ ਦੇ ਵੱਧ ਰਹੇ ਸਿਆਸੀ ਆਧਾਰ ਤੋਂ ਘਬਰਾਈਆਂ ਹੋਈਆਂ ਹਨ। ਸੰਵਿਧਾਨ ਦੀ ਧਾਰਾ 14 ਅਤੇ 19 ਦਾ ਹਵਾਲਾ ਦਿੰਦਿਆਂ ਇਆਲੀ ਨੇ ਕਿਹਾ ਕਿ ਸਾਰੀਆਂ ਰਾਜਨੀਤਿਕ ਜਥੇਬੰਦੀਆਂ ਬਰਾਬਰ ਅਤੇ ਨਿਰਪੱਖ ਸਲੂਕ ਦੀਆਂ ਹੱਕਦਾਰ ਹਨ ਅਤੇ ਰਜਿਸਟ੍ਰੇਸ਼ਨ ਸਬੰਧੀ ਫੈਸਲੇ ਬਿਨਾਂ ਕਿਸੇ ਭੇਦਭਾਵ ਜਾਂ ਬੇਲੋੜੀ ਦੇਰੀ ਦੇ ਕਾਨੂੰਨ ਅਨੁਸਾਰ ਲਏ ਜਾਣੇ ਚਾਹੀਦੇ ਹਨ।

ਵਿਧਾਨ ਸਭਾ ਚੋਣਾਂ ਨੇੜੇ ਆਉਣ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦੇਰੀ ਕਾਰਨ ਇੱਕ ਰਜਿਸਟਰਡ ਸਿਆਸੀ ਪਾਰਟੀ ਵਜੋਂ ਚੋਣ ਨਿਸ਼ਾਨ ਹਾਸਲ ਕਰਨ ਅਤੇ ਚੋਣ ਮੈਦਾਨ ਲਈ ਤਿਆਰੀ ਕਰਨ ਦੀ ਪਾਰਟੀ ਦੀ ਸਮਰੱਥਾ ਪ੍ਰਭਾਵਿਤ ਹੋ ਰਹੀ ਹੈ।
ਆਪਣੇ ਮੰਗ ਪੱਤਰ ਵਿੱਚ, ਪਾਰਟੀ ਨੇ ਜਨਤਕ ਨੋਟਿਸ ਪ੍ਰਕਾਸ ਿਕਰਨ ਲਈ ਤੁਰੰਤ ਹਦਾਇਤਾਂ ਜਾਰੀ ਕਰਨ, 9 ਜੁਲਾਈ ਨੂੰ ਪ੍ਰਾਪਤ ਹੋਏ ਇਤਰਾਜ਼ ਦੀ ਕਾਪੀ ਸਮੇਤ ਸਬੰਧਤ ਦਸਤਾਵੇਜ਼ ਮੁਹੱਈਆ ਕਰਵਾਉਣ ਅਤੇ ਆਪਣਾ ਜਵਾਬ ਦਾਖਲ ਕਰਨ ਲਈ ਢੁਕਵਾਂ ਸਮਾਂ ਦੇਣ ਦੀ ਮੰਗ ਕੀਤੀ ਹੈ।
ਇਸ ਤੋਂ ਇਲਾਵਾ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਦੀ ਮੰਗ ਵੀ ਕੀਤੀ ਗਈ ਹੈ।

 

RELATED ARTICLES
POPULAR POSTS