2 C
Toronto
Friday, November 13, 2026
spot_img
Homeਪੰਜਾਬਆਮ ਆਦਮੀ ਪਾਰਟੀ ਨੇ ਪੰਜਾਬ ਚੋਣਾਂ ਲਈ 31 ਹੋਰ ਉਮੀਦਵਾਰਾਂ ਦੇ ਨਾਵਾਂ...

ਆਮ ਆਦਮੀ ਪਾਰਟੀ ਨੇ ਪੰਜਾਬ ਚੋਣਾਂ ਲਈ 31 ਹੋਰ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਕੀਤੀ ਜਾਰੀ

ਆਮ ਆਦਮੀ ਪਾਰਟੀ ਨੇ ਪੰਜਾਬ ਚੋਣਾਂ ਲਈ 31 ਹੋਰ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਕੀਤੀ ਜਾਰੀਹੁਣ ਤੱਕ 71 ਉਮੀਦਵਾਰਾਂ ਦਾ ਹੋ ਚੁੱਕਾ ਹੈ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 31 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਵਿਚ ਪਾਰਟੀ ਹਾਈਕਮਾਂਡ ਨਾਲ ਹੋਈ ਮੀਟਿੰਗ ਤੋਂ ਬਾਅਦ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਹੁਣ ਤੱਕ 71 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮਾਨ ਨੇ ਇਹ ਵੀ ਕਿਹਾ ਕਿ ਇਸ ਸੂਚੀ ਵਿਚ ਨਵੇਂ ਚਿਹਰਿਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸੇ ਦੌਰਾਨ ਪਵਨ ਕੁਮਾਰ ਟੀਨੂ ਨੂੰ ਆਦਮਪੁਰ ਹਲਕੇ ਤੋਂ ਟਿਕਟ ਦਿੱਤੀ ਗਈ ਹੈ ਅਤੇ ਜਸਵੀਰ ਸਿੰਘ ਗੜ੍ਹੀ ਨੂੰ ਸ੍ਰੀ ਚਮਕੌਰ ਸਾਹਿਬ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸੇ ਤਰ੍ਹਾਂ ਜਲੰਧਰ ਕੈਂਟ ਤੋਂ ਦੀਪਕ ਬਾਲੀ ਅਤੇ ਡਾ. ਰਾਜ ਕੁਮਾਰ ਨੂੰ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਟਿਕਟ ਦਿੱਤੀ ਗਈ ਹੈ। ਇਸੇ ਤਰ੍ਹਾਂ ਗੁਰਮੀਤ ਸਿੰਘ ਮੀਤ ਹੇਅਰ ਨੂੰ ਹਲਕਾ ਬਰਨਾਲਾ ਤੋਂ ਉਮੀਦਵਾਰ ਬਣਾਇਆ ਗਿਆ ਹੈ।
ਜਿਨ੍ਹਾਂ ਨੂੰ ਵੀਰਵਾਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਉਨ੍ਹਾਂ ਦੇ ਨਾਮ ਇਸ ਤਰ੍ਹਾ ਹਨ। ਸੁਜਾਨਪੁਰ – ਸਵਰਨ ਐਸ ਸਲਾਰੀਆ, ਪਠਾਨਕੋਟ – ਰੋਹਿਤ ਸਿਆਲ, ਗੁਰਦਾਸਪੁਰ – ਰਮਨ ਬਹਿਲ, ਦੀਨਾ ਨਗਰ – ਸ਼ਮਸ਼ੇਰ ਸਿੰਘ, ਕਾਦੀਆਂ – ਗੁਰਇਕਬਾਲ ਸਿੰਘ ਮਾਹਲ, ਫਤਿਹਗੜ੍ਹ ਚੂੜੀਆਂ – ਹਰਜੋਬਨਜੀਤ ਸਿੰਘ ਰੰਧਾਵਾ (ਜੋਬਨ ਰੰਧਾਵਾ)
ਰਾਜਾ ਸਾਂਸੀ – ਮਿਸ. ਸੋਨੀਆ ਮਾਨ, ਮਜੀਠਾ – ਤਲਬੀਰ ਸਿੰਘ ਗਿੱਲ, ਅੰਮ੍ਰਿਤਸਰ ਉੱਤਰੀ – ਕਰਮਜੀਤ ਸਿੰਘ ਰਿੰਟੂ, ਪੱਟੀ – ਜਸਕੰਵਰ ਸਿੰਘ ਗਿੱਲ (ਜੱਸਾ ਪੱਟੀ), ਭੁਲੱਥ – ਐਡਵੋਕੇਟ ਹਰਸਿਮਰਨ ਸਿੰਘ, ਕਪੂਰਥਲਾ – ਦਵਿੰਦਰ ਪਾਲ ਸਿੰਘ ਰੰਗਾ, ਫਗਵਾੜਾ – ਡਾ. ਰਾਜ ਕੁਮਾਰ ਚੱਬੇਵਾਲ, ਫਿਲੌਰ – ਮਿਸ. ਹਰਜੋਤ ਕੌਰ ਲੋਹਟੀਆ, ਸ਼ਾਹਕੋਟ – ਬਲਵੀਰ ਸਿੰਘ ਪਾਲਾ ਜਲਾਲਪੁਰ, ਜਲੰਧਰ ਕੇਂਦਰੀ – ਨਿਤਿਨ ਕੋਹਲੀ, ਜਲੰਧਰ ਉੱਤਰੀ – ਵਨੀਤ ਧੀਰ, ਜਲੰਧਰ ਕੈਂਟ – ਦੀਪਕ ਬਾਲੀ, ਆਦਮਪੁਰ – ਪਵਨ ਕੁਮਾਰ ਟੀਨੂੰ, ਮੁਕੇਰੀਆਂ – ਸਰਬਜੋਤ ਸਿੰਘ ਸਾਬੀ , ਨਵਾਂਸ਼ਹਿਰ – ਰੌਬੀ ਕੰਗ, ਚਮਕੌਰ ਸਾਹਿਬ – ਜਸਵੀਰ ਸਿੰਘ ਗੜ੍ਹੀ, ਖਰੜ – ਪਰਮਿੰਦਰ ਸਿੰਘ ਗੋਲਡੀ, ਦਾਖਾ – ਡਾ. ਕੇਐਨਐਸ ਕੰਗ, ਜਗਰਾਉਂ – ਮਿਸ. ਸਰਵਜੀਤ ਕੌਰ ਮਾਣੂੰਕੇ, ਅਬੋਹਰ – ਡਾ. ਸੁਹਾਨੀ ਡੋਡਾ , ਬੱਲੂਆਣਾ – ਅਮਨਦੀਪ ਸਿੰਘ ‘ਗੋਲਡੀ’ ਮੁਸਾਫਿਰ, ਲੰਬੀ – ਰਣਧੀਰ ਸਿੰਘ ਧੀਰਾ ਖੁੱਡੀਆਂ, ਬਠਿੰਡਾ ਦਿਹਾਤੀ – ਗੋਪਾਲ ਸਿੰਘ, ਬਰਨਾਲਾ – ਗੁਰਮੀਤ ਸਿੰਘ ਮੀਤ ਹੇਅਰ, ਸ਼ੁਤਰਾਣਾ – ਮਿਸ. ਵਨਿੰਦਰ ਕੌਰ ਲੂੰਬਾ।

ਲੰਬੀ ਤੋਂ ‘ਆਪ’ ਨੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਟਿਕਟ ਕੱਟ ਕੇ ਭਤੀਜੇ ਧੀਰਾ ਖੁੱਡੀਆਂ ਨੂੰ ਦਿੱਤੀ
ਆਮ ਆਦਮੀ ਪਾਰਟੀ ਦੀ ‘ਹਨ੍ਹੇਰੀ’ ਵਿੱਚ ਲੰਬੀ ਤੋਂ ਜਿੱਤਣ ਵਾਲੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਪਾਰਟੀ ਨੇ ਪੱਤਾ ਕੱਟ ਦਿੱਤਾ ਹੈ। ‘ਆਪ’ ਨੇ ਉਨ੍ਹਾਂ ਦੀ ਥਾਂ ਰਣਧੀਰ ਸਿੰਘ ‘ਧੀਰਾ ਖੁੱਡੀਆਂ’ ਨੂੰ ਲੰਬੀ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਧੀਰਾ ਪਰਿਵਾਰਕ ਰਿਸ਼ਤੇ ਵਿੱਚ ਗੁਰਮੀਤ ਖੁੱਡੀਆਂ ਦਾ ਭਤੀਜਾ ਲੱਗਦਾ ਹੈ। ਦੂਜੀ ਸੂਚੀ ਵਿੱਚ ਉਨ੍ਹਾਂ ਦੀ ਟਿਕਟ ਕੱਟੇ ਜਾਣ ਦੇ ਫ਼ੈਸਲੇ ਨੂੰ ਮਈ 2026 ਵਿੱਚ ਗੁਰਮੀਤ ਖੁੱਡੀਆਂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵਿਚਾਲੇ ਹੋਈ ਕਥਿਤ ਬਹਿਸ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਇਸ ਵਿਵਾਦ ਤੋਂ ਬਾਅਦ ਜੂਨ 2026 ਵਿੱਚ ਗੁਰਮੀਤ ਖੁੱਡੀਆਂ ਦੇ ਭਤੀਜੇ ਰਣਧੀਰ ਸਿੰਘ ਧੀਰਾ ਨੂੰ ਪੰਜਾਬ ਸਟੇਟ ਕੰਟੇਨਰ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਥਾਪਿਆ ਗਿਆ ਸੀ। ਇਸ ਨਿਯੁਕਤੀ ਨੂੰ ਸਿਆਸੀ ਹਲਕਿਆਂ ਵਿੱਚ ਗੁਰਮੀਤ ਖੁੱਡੀਆਂ ਅਤੇ ਪਾਰਟੀ ਹਾਈਕਮਾਂਡ ਵਿਚਾਲੇ ਮਤਭੇਦਾਂ ਨਾਲ ਜੋੜ ਕੇ ਵੇਖਿਆ ਜਾ ਰਿਹਾ ਸੀ। ਸਿਆਸੀ ਮਾਹਿਰਾਂ ਵੱਲੋਂ ਉਦੋਂ ਤੋਂ ਹੀ ਲੰਬੀ ਹਲਕੇ ਵਿੱਚ ਗੁਰਮੀਤ ਖੁੱਡੀਆਂ ਦੀ ਆਗਾਮੀ ਸਿਆਸਤ ਨੂੰ ਹਾਸ਼ੀਏ ‘ਤੇ ਮੰਨਿਆ ਜਾ ਰਿਹਾ ਸੀ। ਜ਼ਿਕਰਯੋਗ ਹੈ ਕਿ ‘ਆਪ’ ਦੀ ਟਿਕਟ ‘ਤੇ ਗੁਰਮੀਤ ਖੁੱਡੀਆਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜ ਵਾਰ ਦੇ ਮੁੱਖ ਮੰਤਰੀ ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ 11,396 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ।
ਉਨ੍ਹਾਂ ਨੂੰ ਲੰਬੀ ਹਲਕੇ ਤੋਂ 66,313 ਵੋਟਾਂ (48.87 ਫ਼ੀਸਦੀ) ਮਿਲੀਆਂ ਸਨ। ਪਰ ਮਹਿਜ਼ ਦੋ ਸਾਲਾਂ ਬਾਅਦ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਸਿੰਘ ਖੁੱਡੀਆਂ ਨੂੰ ਹਰਾ ਦਿੱਤਾ।
ਉੱਥੇ ਹੀ ਦਸੰਬਰ 2025 ਦੀਆਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਪੰਚਾਇਤ ਸੰਮਤੀ ਲੰਬੀ ਦੀਆਂ 25 ਸੀਟਾਂ ਵਿੱਚੋਂ ਸਿਰਫ਼ ਚਾਰ ਸੀਟਾਂ ‘ਤੇ ਹੀ ਸਿਮਟ ਕੇ ਰਹਿ ਗਈ। ਸ਼੍ਰੋਮਣੀ ਅਕਾਲੀ ਦਲ ਨੇ ਇੱਥੇ ਲਗਪਗ ਇੱਕਤਰਫ਼ਾ ਜਿੱਤ ਦਰਜ ਕੀਤੀ। ਗੁਰਮੀਤ ਖੁੱਡੀਆਂ ਦੇ ਆਪਣੇ ਪਿੰਡ ਨਾਲ ਸਬੰਧਤ ਖੁੱਡੀਆਂ ਜ਼ਿਲ੍ਹਾ ਪਰਿਸ਼ਦ ਜ਼ੋਨ ਵਿੱਚੋਂ ਵੀ ਆਮ ਆਦਮੀ ਪਾਰਟੀ ਨੂੰ ਹਾਰ ਦਾ ਮੂੰਹ ਵੇਖਣਾ ਪਿਆ। ਹੁਣ ਗੁਰਮੀਤ ਖੁੱਡੀਆਂ ਦੇ ਕੁਝ ਸਮਰਥਕ ਉਨ੍ਹਾਂ ਦੇ ਮੌੜ ਹਲਕੇ ਤੋਂ ਚੋਣ ਲੜਨ ਦੇ ਦਾਅਵੇ ਕਰ ਰਹੇ ਹਨ।

 

RELATED ARTICLES
POPULAR POSTS