0.3 C
Toronto
Friday, November 13, 2026
spot_img
HomeਕੈਨੇਡਾFrontਲਾਹੌਰ ਨੂੰ ਪਛਾੜ ਕੇ ਦਿੱਲੀ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ...

ਲਾਹੌਰ ਨੂੰ ਪਛਾੜ ਕੇ ਦਿੱਲੀ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਲਾਹੌਰ ਨੂੰ ਪਛਾੜ ਕੇ ਦਿੱਲੀ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ
ਏ.ਕਿਊ.ਆਈ. 334 ਦੇ ‘ਖ਼ਤਰਨਾਕ’ ਪੱਧਰ ਉਤੇ ਪੁੱਜਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੀ ਰਾਜਧਾਨੀ ਦਿੱਲੀ ਅੱਜ ਸ਼ੁੱਕਰਵਾਰ ਨੂੰ ਪਾਕਿਸਤਾਨ ਦੇ ਲਾਹੌਰ ਸ਼ਹਿਰ ਨੂੰ ਪਛਾੜਦਿਆਂ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਬਣ ਗਿਆ ਹੈ। ਕਰੀਬ ਦੋ ਕਰੋੜ ਦੀ ਆਬਾਦੀ ਵਾਲੇ ਇਸ ਮਹਾਨਗਰ ਵਿੱਚ ਹਵਾ ਦੀ ਗੁਣਵੱਤਾ ‘ਖ਼ਤਰਨਾਕ’ ਪੱਧਰ ਤੱਕ ਡਿੱਗ ਗਈ ਹੈ ਅਤੇ ਸੰਘਣੀ ਜ਼ਹਿਰੀਲੀ ਧੁੰਦ ਦੀ ਚਾਦਰ ਵਿਛ ਜਾਣ ਕਾਰਨ ਵਿਜ਼ੀਬਿਲਟੀ ਬੇਹੱਦ ਘਟ ਗਈ ਹੈ। ਸਵੇਰ ਵੇਲੇ ਮੁੱਖ ਸੜਕਾਂ ’ਤੇ ਗੱਡੀਆਂ ਅਤੇ ਮੋਟਰਸਾਈਕਲ ਸੰਘਣੇ ਧੂੰਏਂ ਵਿੱਚੋਂ ਨਿਕਲਦੇ ਦਿਖਾਈ ਦਿੱਤੇ, ਜਿੱਥੇ ਸਟਰੀਟ ਲਾਈਟਾਂ ਦੀ ਰੌਸ਼ਨੀ ਵੀ ਮੱਧਮ ਪੈ ਗਈ ਸੀ। ਮਿਲੀ ਜਾਣਕਾਰੀ ਮੁਤਾਬਕ ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ 334 ਦਰਜ ਕੀਤਾ ਗਿਆ, ਜੋ ਕਿ ‘ਖ਼ਤਰਨਾਕ’ ਸ਼੍ਰੇਣੀ ਵਿੱਚ ਆਉਂਦਾ ਹੈ। ਇਸ ਪੱਧਰ ਨਾਲ ਦਿੱਲੀ ਨੇ ਆਲਮੀ ਪੱਧਰ ’ਤੇ ਪ੍ਰਮੁੱਖ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕਰ ਲਿਆ ਹੈ। ਜ਼ਿਕਰਯੋਗ ਹੈ ਕਿ 50 ਤੱਕ ਦੇ ਏ.ਕਿਊ.ਆਈ. ਪੱਧਰ ਨੂੰ ਹੀ ਸਿਹਤ ਲਈ ਸੁਰੱਖਿਅਤ ਅਤੇ ਚੰਗਾ ਮੰਨਿਆ ਜਾਂਦਾ ਹੈ।

ਪੰਜਾਬ ਦੇ ਕੁਝ ਇਲਾਕਿਆਂ ’ਚ ਹਲਕੇ ਮੀਂਹ ਨੇ ਬਦਲਿਆ ਮੌਸਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਜਲੰਧਰ ਅਤੇ ਪਠਾਨਕੋਟ ਵਿਚ ਹਲਕੇ ਮੀਂਹ ਨੇ ਮੌਸਮ ਬਦਲ ਦਿੱਤਾ ਹੈ। ਮੌਸਮ ਵਿਭਾਗ ਨੇ ਹਿਮਾਚਲ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਕੁਝ ਥਾਵਾਂ ’ਤੇ ਬਹੁਤ ਹਲਕੇ ਮੀਂਹ ਦੀ ਭਵਿੱਖਬਾਣੀ ਕੀਤੀ ਸੀ। ਇਸੇ ਦੌਰਾਨ ਪੰਜਾਬ ਨੂੰ ਅਗਲੇ 48 ਘੰਟਿਆਂ ਦੌਰਾਨ ਵਧਦੇ ਪ੍ਰਦੂਸ਼ਣ ਦੇ ਪੱਧਰ ਤੋਂ ਥੋੜ੍ਹੀ ਰਾਹਤ ਮਿਲਣ ਦੀ ਆਸ ਹੈ, ਕਿਉਂਕਿ ਪੱਛਮੀ ਗੜਬੜੀ ਕਾਰਨ ਹਵਾ ਅਤੇ ਮੌਸਮ ਦੇ ਮਿਜ਼ਾਜ ਵਿੱਚ ਬਦਲਾਅ ਆ ਰਿਹਾ ਹੈ। ਹਾਲਾਂਕਿ, ਮੌਸਮ ਮਾਹਿਰਾਂ ਅਨੁਸਾਰ ਇਹ ਰਾਹਤ ਕੁੱਝ ਸਮਾਂ ਰਹਿਣ ਦੀ ਸੰਭਾਵਨਾ ਹੈ ਅਤੇ ਨਵੰਬਰ ਮਹੀਨਾ ਜ਼ਿਆਦਾਤਰ ਖ਼ੁਸ਼ਕ ਅਤੇ ਆਮ ਨਾਲੋਂ ਗਰਮ ਰਹਿਣ ਦੀ ਉਮੀਦ ਹੈ। ਦੀਵਾਲੀ ਦੇ ਜਸ਼ਨਾਂ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵਾਧੇ ਤੋਂ ਬਾਅਦ ਸੂਬਾ ਲਗਾਤਾਰ ਖ਼ਰਾਬ ਹਵਾ ਦੀ ਗੁਣਵੱਤਾ ਨਾਲ ਜੂਝ ਰਿਹਾ ਹੈ, ਜਿੱਥੇ ਹੁਣ ਤੱਕ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ, ਜਿਸ ਨਾਲ ਪ੍ਰਦੂਸ਼ਣ ਦਾ ਬੋਝ ਹੋਰ ਵਧ ਗਿਆ ਹੈ। ਅੱਜ 13 ਨਵੰਬਰ ਨੂੰ ਲੁਧਿਆਣਾ ਪੰਜਾਬ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਰਿਹਾ।

RELATED ARTICLES
POPULAR POSTS