0.3 C
Toronto
Friday, November 13, 2026
spot_img
HomeਕੈਨੇਡਾFrontਬੀਬੀ ਜਗੀਰ ਕੌਰ ਦੀ ਸ਼ੋ੍ਰਮਣੀ ਅਕਾਲੀ ਦਲ ’ਚ ਵਾਪਸੀ 15 ਨਵੰਬਰ ਨੂੰ

ਬੀਬੀ ਜਗੀਰ ਕੌਰ ਦੀ ਸ਼ੋ੍ਰਮਣੀ ਅਕਾਲੀ ਦਲ ’ਚ ਵਾਪਸੀ 15 ਨਵੰਬਰ ਨੂੰ

ਬੀਬੀ ਜਗੀਰ ਕੌਰ ਦੀ ਸ਼ੋ੍ਰਮਣੀ ਅਕਾਲੀ ਦਲ ’ਚ ਵਾਪਸੀ 15 ਨਵੰਬਰ ਨੂੰ
ਅਕਾਲੀ ਦਲ ਪੁਨਰ ਸੁਰਜੀਤ ਤੋਂ ਬੀਬੀ ਜਗੀਰ ਕੌਰ ਨੇ ਕਰ ਲਿਆ ਕਿਨਾਰਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਪੰਜਾਬ ਦੀ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਹੁਣ 15 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰਨਗੇ। ਉਨ੍ਹਾਂ ਨੇ ਅੱਜ 13 ਨਵੰਬਰ ਨੂੰ ਪਾਰਟੀ ਵਿੱਚ ਸ਼ਾਮਲ ਹੋਣਾ ਸੀ, ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿੱਲੀ ਵਿੱਚ ਹੋਣ ਕਾਰਨ ਉਨ੍ਹਾਂ ਦੀ ਵਾਪਸੀ ਨੂੰ ਮੁਲਤਵੀ ਕਰ ਦਿੱਤਾ ਗਿਆ।  ਨਵੇਂ ਪ੍ਰੋਗਰਾਮ ਅਨੁਸਾਰ ਹੁਣ ਸੁਖਬੀਰ ਬਾਦਲ ਐਤਵਾਰ ਨੂੰ ਕਪੂਰਥਲਾ ਜ਼ਿਲ੍ਹੇ ਦੇ ਬੇਗੋਵਾਲ ਸਥਿਤ ਬੀਬੀ ਜਗੀਰ ਕੌਰ ਦੀ ਰਿਹਾਇਸ਼ ’ਤੇ ਜਾਣਗੇ। ਜਗੀਰ ਕੌਰ ਦੇ ਸਿਆਸੀ ਸਕੱਤਰ ਨੇ ਸੋਸ਼ਲ ਮੀਡੀਆ ’ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਅਕਾਲੀ ਆਗੂ ਦੇ ਮੁੜ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਵਿਚ ਸ਼ਾਮਲ ਹੋਣ ਦੀ ਨਵੀਂ ਤਰੀਕ ਦਾ ਐਲਾਨ ਕੀਤਾ ਹੈ। ਬੀਬੀ ਜਗੀਰ ਕੌਰ ਪਿਛਲੇ ਕਰੀਬ ਦੋ ਸਾਲਾਂ ਤੋਂ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੈਂਬਰ ਰਹੇ ਹਨ। ਹਾਲ ਹੀ ਦੇ ਮਹੀਨਿਆਂ ਵਿੱਚ, ਉਨ੍ਹਾਂ ਨੇ ਸੂਬੇ ਦੀ ਸਿਆਸਤ ਵਿੱਚ ਦਿਸ਼ਾਹੀਣਤਾ ਦਾ ਹਵਾਲਾ ਦਿੰਦਿਆਂ ਪਾਰਟੀ ਦੀ ਜਨਤਕ ਤੌਰ ’ਤੇ ਆਲੋਚਨਾ ਕੀਤੀ ਸੀ।

RELATED ARTICLES
POPULAR POSTS