ਪੰਜਾਬ ਦੀ ਲੀਡਰਸ਼ਿਪ ‘ਚ ਬਦਲਾਅ ਦੇ ਸੰਕੇਤ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦਾ ਭਵਿੱਖ ਕੀ ਹੋਏਗਾ? ਇਹ ਸਵਾਲ ਸਭ ਅੱਗੇ ਬੁਝਾਰਤ ਬਣਿਆ ਹੋਇਆ ਹੈ। ਲਗਾਤਾਰ ਤਿੰਨ ਹਾਰਾਂ ਤੋਂ ਬਾਅਦ ਆਮ ਆਦਮੀ ਪਾਰਟੀ ਅੰਦਰ ਭੂਚਾਲ ਆਇਆ ਹੋਇਆ ਹੈ। ਸਵਾਲ ਉੱਠ ਰਹੇ ਹਨ ਕਿ ਇਸ ਤਰ੍ਹਾਂ ਪਾਰਟੀ ਖੇਰੂੰ-ਖੇਰੂੰ ਹੋ ਜਾਏਗੀ।
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਨਵੀਂ ਪਾਰਟੀ ਹੋਣ ਕਰਕੇ ਅਜਿਹਾ ਵਾਪਰਨਾ ਆਮ ਗੱਲ਼ ਹੈ। ਤਜਰਬੇ ਦੀ ਘਾਟ ਕਰਕੇ ਪਾਰਟੀ ਕੋਲੋਂ ਕੁਝ ਗਲਤੀਆਂ ਹੋਈਆਂ ਹਨ। ਹੁਣ ਉਹ ਵੇਲਾ ਆ ਗਿਆ ਹੈ ਕਿ ਸਾਰੇ ਮੁੱਦਿਆਂ ‘ਤੇ ਵਿਚਾਰ ਕੀਤਾ ਜਾਏ ਤੇ ਆਪਣੀਆਂ ਗਲਤੀਆਂ ਸਵੀਕਾਰ ਕੀਤੀਆਂ ਜਾਣ। ਇਹ ਵੀ ਸੰਕੇਤ ਮਿਲ ਰਹੇ ਹਨ ਕਿ ਪੰਜਾਬ ਦੀ ਲੀਡਰਸ਼ਿਪ ਵਿਚ ਵੀ ਬਦਲਾਅ ਹੋ ਸਕਦੇ ਹਨ। ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਦਾ ਅਹੁਦਾ ਵੀ ਬਦਲਿਆ ਜਾ ਸਕਦਾ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …