3.7 C
Toronto
Tuesday, November 17, 2026
spot_img
HomeਕੈਨੇਡਾFrontਛਠ ਪੂਜਾ ਭਾਰਤੀ ਸੱਭਿਆਚਾਰ, ਆਸਥਾ ਅਤੇ ਕੁਦਰਤ ਪ੍ਰਤੀ ਸਤਿਕਾਰ ਦਾ ਪ੍ਰਤੀਕ :...

ਛਠ ਪੂਜਾ ਭਾਰਤੀ ਸੱਭਿਆਚਾਰ, ਆਸਥਾ ਅਤੇ ਕੁਦਰਤ ਪ੍ਰਤੀ ਸਤਿਕਾਰ ਦਾ ਪ੍ਰਤੀਕ : ਵਿਨੀਤ ਜੋਸ਼ੀ

ਛਠ ਪੂਜਾ ਭਾਰਤੀ ਸੱਭਿਆਚਾਰ, ਆਸਥਾ ਅਤੇ ਕੁਦਰਤ ਪ੍ਰਤੀ ਸਤਿਕਾਰ ਦਾ ਪ੍ਰਤੀਕ : ਵਿਨੀਤ ਜੋਸ਼ੀ

ਨਵਾਂਗਾਉਂ ਵਿਖੇ ਛਠ ਪੂਜਾ ਦੇ ਸਮਾਗਮ ਵਿੱਚ ਚੰਡੀਗੜ੍ਹ ਦੇ ਮੇਅਰ ਸੌਰਵ ਜੋਸ਼ੀ ਅਤੇ ਵਿਨੀਤ ਜੋਸ਼ੀ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ
ਨਵਾਂਗਾਉਂ / ਚੰਡੀਗੜ੍ਹ : ਨਵਾਂਗਾਉਂ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੇ ਨਵਾਂਗਾਉਂ ਵਿਖੇ ਚੰਡੀਗੜ੍ਹ ਨਗਰ ਨਿਗਮ ਵੱਲੋਂ ਕਰਵਾਏ ਗਏ ਛਠ ਪੂਜਾ ਦੇ ਸਮਾਗਮ ਵਿੱਚ ਭਰਵੀਂ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਭਾਜਪਾ ਦੇ ਸਟੇਟ ਮੀਡੀਆ ਹੈੱਡ ਅਤੇ ਖਰੜ ਹਲਕੇ ਦੇ ਮੁੱਖ ਸੇਵਾਦਾਰ ਵਿਨੀਤ ਜੋਸ਼ੀ ਅਤੇ ਚੰਡੀਗੜ੍ਹ ਦੇ ਮੇਅਰ ਸੌਰਵ ਜੋਸ਼ੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਸਮਾਗਮ ਦੌਰਾਨ ਸ਼ਰਧਾਲੂਆਂ ਨੇ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਛਠ ਪੂਜਾ ਦੇ ਧਾਰਮਿਕ ਰੀਤੀ-ਰਿਵਾਜਾਂ ਵਿੱਚ ਹਿੱਸਾ ਲਿਆ।

ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਨੀਤ ਜੋਸ਼ੀ ਨੇ ਛਠ ਪੂਜਾ ਦੇ ਪਵਿੱਤਰ ਤਿਉਹਾਰ ਦੀਆਂ ਸਮੂਹ ਸ਼ਰਧਾਲੂਆਂ ਅਤੇ ਇਲਾਕਾ ਨਿਵਾਸੀਆਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਛਠ ਪੂਜਾ ਭਾਰਤੀ ਸੱਭਿਆਚਾਰ ਅਤੇ ਪਰੰਪਰਾਵਾਂ ਦਾ ਇੱਕ ਮਹੱਤਵਪੂਰਨ ਤਿਉਹਾਰ ਹੈ, ਜੋ ਸੂਰਜ ਦੇਵਤਾ ਅਤੇ ਛੱਠੀ ਮਈਆ ਪ੍ਰਤੀ ਸ਼ਰਧਾ ਅਤੇ ਆਸਥਾ ਨੂੰ ਪ੍ਰਗਟ ਕਰਦਾ ਹੈ। ਇਹ ਤਿਉਹਾਰ ਕੁਦਰਤ ਪ੍ਰਤੀ ਸਤਿਕਾਰ, ਪਰਿਵਾਰ ਦੀ ਖੁਸ਼ਹਾਲੀ ਅਤੇ ਸਮਾਜਿਕ ਏਕਤਾ ਦਾ ਸੰਦੇਸ਼ ਵੀ ਦਿੰਦਾ ਹੈ।

ਸਮਾਗਮ ਦੌਰਾਨ ਚੰਡੀਗੜ੍ਹ ਦੇ ਮੇਅਰ ਸੌਰਭ ਜੌਸ਼ੀ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਸਮਾਜ ਵਿੱਚ ਆਪਸੀ ਭਾਈਚਾਰਕ ਸਾਂਝ, ਸਦਭਾਵਨਾ ਅਤੇ ਏਕਤਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਦੀ ਵਿਭਿੰਨਤਾ ਵਿੱਚ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ ਅਤੇ ਸਾਰੇ ਧਰਮਾਂ ਤੇ ਸੱਭਿਆਚਾਰਾਂ ਦਾ ਸਤਿਕਾਰ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਇਸ ਮੌਕੇ ਸਮਾਗਮ ਵਿੱਚ ਸ਼ਾਮਲ ਸ਼ਰਧਾਲੂਆਂ ਨੇ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਦਾ ਪ੍ਰਗਟਾਵਾ ਕੀਤਾ।

RELATED ARTICLES
POPULAR POSTS