3.7 C
Toronto
Tuesday, November 17, 2026
spot_img
HomeਕੈਨੇਡਾFrontਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨੀਲਾ ਦੇ 100 ਸਾਲ ਪੁਰਾਣੇ ਗੁਰਦੁਆਰਾ ਸਾਹਿਬ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨੀਲਾ ਦੇ 100 ਸਾਲ ਪੁਰਾਣੇ ਗੁਰਦੁਆਰਾ ਸਾਹਿਬ ’ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨੀਲਾ ਦੇ 100 ਸਾਲ ਪੁਰਾਣੇ ਗੁਰਦੁਆਰਾ ਸਾਹਿਬ ’ਚ ਟੇਕਿਆ ਮੱਥਾ
ਇਤਿਹਾਸਕ ਗੁਰਦੁਆਰਾ ਖਾਲਸਾ ਦੀਵਾਨ ਦੇ ਪੁਨਰ-ਵਿਕਾਸ ਕਾਰਜਾਂ ਦੀ ਸ਼ੁਰੂਆਤ ਸਬੰਧੀ ਸਮਾਰੋਹ ਵਿਚ ਵੀ ਕੀਤੀ ਸ਼ਿਰਕਤ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨੀਲਾ ਸਥਿਤ 100 ਸਾਲ ਪੁਰਾਣੇ ਗੁਰਦੁਆਰਾ ਖਾਲਸਾ ਦੀਵਾਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਇਸ ਇਤਿਹਾਸਕ ਅਸਥਾਨ ਦੇ ਪੁਨਰ-ਵਿਕਾਸ ਕਾਰਜਾਂ ਦੀ ਸ਼ੁਰੂਆਤ ਸਬੰਧੀ ਸਮਾਰੋਹ ਵਿੱਚ ਸ਼ਿਰਕਤ ਕੀਤੀ। 23ਵੇਂ ਆਸੀਆਨ-ਭਾਰਤ ਸੰਮੇਲਨ ਅਤੇ 21ਵੇਂ ਪੂਰਬੀ ਏਸ਼ੀਆ ਸੰਮੇਲਨ ਵਿੱਚ ਹਿੱਸਾ ਲੈਣ ਲਈ ਫਿਲੀਪੀਨਜ਼ ਪਹੁੰਚੇ ਪ੍ਰਧਾਨ ਮੰਤਰੀ ਨੇ ਆਪਣੀ ਇਸ ਫੇਰੀ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਪਹੁੰਚ ਕੇ ਬਹੁਤ ਸੁਭਾਗਾ ਮਹਿਸੂਸ ਕਰ ਰਿਹਾ ਹਾਂ। ਪ੍ਰਧਾਨ ਮੰਤਰੀ ਨੇ ਆਪਣੀ ‘ਵਿਕਾਸ ਭੀ ਵਿਰਾਸਤ ਭੀ’ ਨੀਤੀ ਤਹਿਤ ਵਿਦੇਸ਼ੀ ਦੌਰਿਆਂ ਦੌਰਾਨ ਅਕਸਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ ਹਨ। ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਇਸ ਫੇਰੀ ਨੂੰ ਪ੍ਰਤੀਕਾਤਮਕ ਤੌਰ ’ਤੇ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਇਹ ਦੌਰਾ ਫਿਲੀਪੀਨਜ਼ ਨਾਲ ਭਾਰਤ ਦੇ ਡੂੰਘੇ ਸੱਭਿਆਚਾਰਕ ਸਬੰਧਾਂ ਅਤੇ ਪਰਵਾਸੀ ਭਾਰਤੀਆਂ ਵਿੱਚ ਸਿੱਖ ਭਾਈਚਾਰੇ ਦੇ ਯੋਗਦਾਨ ਨੂੰ ਵੀ ਦਰਸਾਉਂਦਾ ਹੈ। ਜ਼ਿਕਰਯੋਗ ਹੈ ਕਿ ਸਾਲ 1929 ਵਿੱਚ ਮੋਢੀ ਪੰਜਾਬੀ ਪਰਵਾਸੀਆਂ ਵੱਲੋਂ ਸਥਾਪਤ ਕੀਤਾ ਗਿਆ ਗੁਰਦੁਆਰਾ ਖਾਲਸਾ ਦੀਵਾਨ ਫਿਲੀਪੀਨਜ਼ ਵਿੱਚ ਸਿੱਖ ਭਾਈਚਾਰੇ ਦੀ ਇਤਿਹਾਸਕ ਮੌਜੂਦਗੀ ਦਾ ਪ੍ਰਮੁੱਖ ਪ੍ਰਤੀਕ ਹੈ।

RELATED ARTICLES
POPULAR POSTS