3.7 C
Toronto
Tuesday, November 17, 2026
spot_img
HomeਕੈਨੇਡਾFrontਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਵਿੱਚ ਵਾਪਸੀ ਦੀਆਂ ਅਟਕਲਾਂ ਨੂੰ ਮੁੜ ਕੀਤਾ...

ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਵਿੱਚ ਵਾਪਸੀ ਦੀਆਂ ਅਟਕਲਾਂ ਨੂੰ ਮੁੜ ਕੀਤਾ ਖਾਰਜ

ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਵਿੱਚ ਵਾਪਸੀ ਦੀਆਂ ਅਟਕਲਾਂ ਨੂੰ ਮੁੜ ਕੀਤਾ ਖਾਰਜ
ਸੋਨੀਆ ਗਾਂਧੀ ਦੀ ਕਿਤਾਬ ਰਿਲੀਜ਼ ਸਮਾਗਮ ’ਚ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਸੀ ਸਮੂਲੀਅਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਦੀ ਕਿਤਾਬ ਰਿਲੀਜ਼ ਸਮਾਗਮ ਵਿੱਚ ਆਪਣੀ ਸ਼ਮੂਲੀਅਤ ਨੂੰ ਲੈ ਕੇ ਛਿੜੀ ਸਿਆਸੀ ਚਰਚਾ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਫਾਈ ਦਿੱਤੀ ਹੈ। ਆਪਣੀ ਹਾਜ਼ਰੀ ਦਾ ਕਾਰਨ ਸਪੱਸ਼ਟ ਕਰਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਖ਼ੁਦ ਸੋਨੀਆ ਗਾਂਧੀ ਨੇ ਸੱਦਾ ਦਿੱਤਾ ਸੀ, ਇਸੇ ਲਈ ਉਹ ਇਸ ਸਮਾਗਮ ਵਿੱਚ ਸ਼ਾਮਲ ਹੋਣ ਪਹੁੰਚੇ ਸੀ। ਸਿਆਸੀ ਗਲਿਆਰਿਆਂ ਵਿੱਚ ਚੱਲ ਰਹੀਆਂ ਅਟਕਲਾਂ ’ਤੇ ਪ੍ਰਤੀਕਰਮ ਦਿੰਦਿਆਂ ਉਨ੍ਹਾਂ ਸਵਾਲ ਕੀਤਾ ਕਿ ਇਹ ਕਿੱਥੇ ਲਿਖਿਆ ਹੈ ਕਿ ਕਿਸੇ ਇੱਕ ਸਿਆਸੀ ਪਾਰਟੀ ਨਾਲ ਸਬੰਧਤ ਵਿਅਕਤੀ ਦੂਜੀ ਪਾਰਟੀ ਦੇ ਸਮਾਜਿਕ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕਦਾ? ਕਾਂਗਰਸ ਵਿੱਚ ਮੁੜ ਸ਼ਾਮਲ ਹੋਣ ਦੀਆਂ ਸੰਭਾਵਨਾਵਾਂ ਨੂੰ ਸਿਰੇ ਤੋਂ ਨਕਾਰਦਿਆਂ ਉਨ੍ਹਾਂ ‘ਨਹੀਂ’ ਵਿੱਚ ਜਵਾਬ ਦਿੱਤਾ ਅਤੇ ਕਿਹਾ ਕਿ ਇਹ ਇੱਕ ਨਿੱਜੀ ਤੇ ਸਮਾਜਿਕ ਸਮਾਗਮ ਹੈ, ਇਸ ਵਿੱਚ ਸਿਆਸੀ ਮੁੱਦੇ ਕਿੱਥੋਂ ਆ ਗਏ। ਉਨ੍ਹਾਂ ਇਹ ਵੀ ਯਾਦ ਕਰਵਾਇਆ ਕਿ ਸੋਨੀਆ ਗਾਂਧੀ ਖ਼ੁਦ ਉਨ੍ਹਾਂ ਦੀਆਂ ਤਿੰਨ ਕਿਤਾਬਾਂ ਦੀ ਰਿਲੀਜ਼ ਮੌਕੇ ਸ਼ਾਮਲ ਹੋਏ ਸਨ। ਇਸੇ ਦੌਰਾਨ ਕੈਪਟਨ ਦੀ ਇਸ ਹਾਜ਼ਰੀ ਤੋਂ ਬਾਅਦ ਪੈਦਾ ਹੋਈਆਂ ਸਿਆਸੀ ਅਟਕਲਾਂ ਨੂੰ ਖ਼ਤਮ ਕਰਨ ਲਈ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਵੀ ਸਫਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਪਰਿਵਾਰਾਂ ਵਿਚਾਲੇ ਦਹਾਕਿਆਂ ਪੁਰਾਣੇ ਨਿੱਜੀ ਸਬੰਧ ਰਹੇ ਹਨ, ਇਸ ਲਈ ਸਮਾਗਮ ਵਿੱਚ ਉਨ੍ਹਾਂ ਦਾ ਜਾਣਾ ਬਿਲਕੁਲ ਸੁਭਾਵਿਕ ਸੀ।

RELATED ARTICLES
POPULAR POSTS