5.3 C
Toronto
Wednesday, November 18, 2026
spot_img
HomeਕੈਨੇਡਾFrontਅਮਰੀਕਾ ਵੱਲੋਂ ਰੁਜ਼ਗਾਰ ਆਧਾਰਿਤ ਗਰੀਨ ਕਾਰਡਾਂ ਦੇ ਨਿਯਮਾਂ ਨੂੰ ਸਖਤ ਕਰਨ ਦੀ...

ਅਮਰੀਕਾ ਵੱਲੋਂ ਰੁਜ਼ਗਾਰ ਆਧਾਰਿਤ ਗਰੀਨ ਕਾਰਡਾਂ ਦੇ ਨਿਯਮਾਂ ਨੂੰ ਸਖਤ ਕਰਨ ਦੀ ਤਿਆਰੀ

ਅਮਰੀਕਾ ਵੱਲੋਂ ਰੁਜ਼ਗਾਰ ਆਧਾਰਿਤ ਗਰੀਨ ਕਾਰਡਾਂ ਦੇ ਨਿਯਮਾਂ ਨੂੰ ਸਖਤ ਕਰਨ ਦੀ ਤਿਆਰੀ
ਵਿਦੇਸ਼ੀ ਕਾਮਿਆਂ ਲਈ ਖੜ੍ਹੀ ਹੋ ਸਕਦੀ ਹੈ ਮੁਸ਼ਕਲ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਨੇ ਵਿਦੇਸ਼ੀ ਕਾਮਿਆਂ ਲਈ ਰੁਜ਼ਗਾਰ ਆਧਾਰਿਤ ਗ੍ਰੀਨ ਕਾਰਡਾਂ ਦੇ ਨਿਯਮਾਂ ਨੂੰ ਸਖਤ ਕਰਨ ਦਾ ਮਤਾ ਰੱਖਿਆ ਹੈ। ਇਹ ਇਸ ਲਈ ਕੀਤਾ ਜਾ ਰਿਹਾ ਹੈ ਕਿ ਫਿਜ਼ੀਕਲ ਥੈਰੇਪਿਸਟ ਅਤੇ ਨਰਸਾਂ ਤੋਂ ਲੈ ਕੇ ਉੱਚ-ਹੁਨਰਮੰਦ ਪੇਸ਼ੇਵਰਾਂ ਤੱਕ ਦੀਆਂ ਨੌਕਰੀਆਂ ਦੀ ਭਰਤੀ ਵਿੱਚ ਅਮਰੀਕੀਆਂ ਨੂੰ ਪਹਿਲ ਮਿਲੇ। ਕਿਰਤ ਵਿਭਾਗ ਨੇ ਪ੍ਰੋਗਰਾਮ ਇਲੈਕਟ੍ਰਾਨਿਕ ਰਿਵਿਊ ਮੈਨੇਜਮੈਂਟ ਇਮੀਗ੍ਰੈਂਟ ਵੀਜ਼ਾ ਪ੍ਰਕਿਰਿਆ ਤਹਿਤ ਲੇਬਰ ਮਾਰਕੀਟ ਟੈਸਟ ਨੂੰ ਆਧੁਨਿਕ ਬਣਾਉਣ ਲਈ ਇੱਕ ਨਵੇਂ ਨਿਯਮ ਦਾ ਸੁਝਾਅ ਦਿੱਤਾ, ਜੋ ਕਿ 20 ਸਾਲਾਂ ਵਿੱਚ ਨਿਯਮਾਂ ਦੀ ਪਹਿਲੀ ਵੱਡੀ ਸੋਧ ਹੈ। ਪ੍ਰਸਤਾਵਿਤ ਤਬਦੀਲੀਆਂ ਤਹਿਤ ਰੁਜ਼ਗਾਰਦਾਤਾਵਾਂ ’ਤੇ ਵਿਦੇਸ਼ੀ ਕਾਮਿਆਂ ਦੇ ਅਨੁਕੂਲ ਨੌਕਰੀ ਦੇ ਮੌਕੇ ਤਿਆਰ ਕਰਨ  ’ਤੇ ਪਾਬੰਦੀ ਹੋਵੇਗੀ। ਇਸ ਨਿਯਮ ਤਹਿਤ ਰੁਜ਼ਗਾਰਦਾਤਾਵਾਂ ਨੂੰ ਨੌਕਰੀਆਂ ਦਾ ਇਸ਼ਤਿਹਾਰ ਦੇਣ ਵੇਲੇ ਇੱਕੋ ਜਿਹੇ ਚੈਨਲਾਂ ਅਤੇ ਤਰੀਕਿਆਂ ਦੀ ਵਰਤੋਂ ਕਰਕੇ ਕਾਮਿਆਂ ਦੀ ਭਰਤੀ ਵਿੱਚ ਬਰਾਬਰੀ ਦਾ ਮੌਕਾ ਦੇਣਾ ਜ਼ਰੂਰੀ ਹੋਵੇਗਾ। ਇਹ ਸੁਝਾਅ ਰਵਾਇਤੀ ਪਿ੍ਰੰਟ ਇਸ਼ਤਿਹਾਰਾਂ ਦੀ ਥਾਂ ਰੁਜ਼ਗਾਰਦਾਤਾਵਾਂ ਦੀਆਂ ਵੈੱਬਸਾਈਟਾਂ, ਜੌਬ ਪੋਰਟਲਾਂ, ਸੋਸ਼ਲ ਮੀਡੀਆ ਪਲੇਟਫਾਰਮਾਂ, ਰੁਜ਼ਗਾਰ ਮੇਲਿਆਂ ਅਤੇ ਕੈਂਪਸ ਭਰਤੀ ਰਾਹੀਂ ਆਨਲਾਈਨ ਭਰਤੀ ਕਰਨ ਦੀ ਮੰਗ ਕਰਦਾ ਹੈ। ਇਹ ਫੈਸਲਾ ਵਿਦੇਸ਼ੀ ਕਾਮਿਆਂ ਲਈ ਮੁਸ਼ਕਲ ਖੜ੍ਹੀ ਕਰ ਸਕਦਾ ਹੈ।

RELATED ARTICLES
POPULAR POSTS