Breaking News
Home / ਪੰਜਾਬ / ‘ਆਪ’ ਨੇ ਕੁਮਾਰ ਵਿਸ਼ਵਾਸ ਨੂੰ ਮਨਾਇਆ, ਬਣਾਇਆ ਰਾਜਸਥਾਨ ‘ਚ ਪਾਰਟੀ ਦਾ ਇੰਚਾਰਜ

‘ਆਪ’ ਨੇ ਕੁਮਾਰ ਵਿਸ਼ਵਾਸ ਨੂੰ ਮਨਾਇਆ, ਬਣਾਇਆ ਰਾਜਸਥਾਨ ‘ਚ ਪਾਰਟੀ ਦਾ ਇੰਚਾਰਜ

ਵਿਧਾਇਕ ਅਮਾਨਤੁੱਲਾ ਖਾਨ ਨੂੰ ਕੀਤਾ ਮੁਅੱਤਲ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੀਏਸੀ ਦੀ ਮੀਟਿੰਗ ਵਿਚ ਕੁਮਾਰ ਵਿਸ਼ਵਾਸ ਨੂੰ ਮਨਾ ਲਿਆ ਗਿਆ ਹੈ ਅਤੇ ਉਸ ਨੂੰ ਰਾਜਸਥਾਨ ‘ਚ ਪਾਰਟੀ ਦਾ ਇੰਚਾਰਜ ਬਣਾ ਦਿੱਤਾ ਗਿਆ ਹੈ। ਇਸ ਦੇ ਨਾਲ ਕੁਮਾਰ ਵਿਸ਼ਵਾਸ ‘ਤੇ ਸਵਾਲ ਚੁੱਕਣ ਵਾਲੇ ਅਮਾਨਤੁੱਲਾ ਖਾਨ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਅਰਵਿੰਦ ਕੇਜਰੀਵਾਲ ਦੇ ਘਰ ਹੋਈ ਪੀਏਸੀ ਦੀ ਮੀਟਿੰਗ ਤੋਂ ਬਾਅਦ ਕੁਮਾਰ ਵਿਸ਼ਵਾਸ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਕੋਈ ਸਾਖ਼ ਦੀ ਲੜਾਈ ਨਹੀਂ ਹੈ। ਕੁਮਾਰ ਨੇ ਕਿਹਾ ਕਿ ਕਈ ਗੱਲਾਂ ਵਿਚ ਪਾਰਟੀ ਨਾਲ ਮੇਰੀ ਅਸਹਿਮਤੀ ਜ਼ਰੂਰ ਸੀ। ਇਸ ਦੌਰਾਨ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਕੁਮਾਰ ਵਿਸ਼ਵਾਸ ‘ਤੇ ਸਵਾਲ ਚੁੱਕਣ ਵਾਲੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਕੁਮਾਰ ਵਿਸ਼ਵਾਸ ਨੇ ਭਾਵੁਕ ਹੋ ਕੇ ਪਾਰਟੀ ਨਾਲ ਮਤਭੇਦਾਂ ਬਾਰੇ ਗੱਲ ਕੀਤੀ ਸੀ। ਇਸ ਤੋਂ ਬਾਅਦ ਸਿਸੋਦੀਆ ਨੇ ਵੀ ਕੁਮਾਰ ਵਿਸ਼ਵਾਸ ਖਿਲਾਫ ਮੋਰਚਾ ਖੋਲ੍ਹ ਦਿੱਤਾ ਸੀ।

Check Also

ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ

  ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …