
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਜਾਣੂ ਕਰਵਾ ਦਿੱਤਾ ਹੈ ਕਿ ਉਹ ਪਹਿਲੀ ਜਨਵਰੀ 2016 ਤੋਂ 30 ਜੂਨ 2026 ਤੱਕ ਦੀ ਮਿਆਦ ਲਈ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਜਾਰੀ ਕਰਨ ’ਤੇ ਵਿਚਾਰ ਕਰ ਰਹੀ ਹੈ। ਸਰਕਾਰ ਵਲੋਂ ਪੇਸ਼ ਹੋਏ ਵਕੀਲ ਨੇ ਹਾਈਕੋਰਟ ਨੂੰ ਦੱਸਿਆ ਹੈ ਕਿ ਸੁਪਰੀਮ ਕੋਰਟ ਅੱਗੇ ਅਪਣਾਏ ਗਏ ਰੁਖ ਦੇ ਅਧਾਰ ’ਤੇ ਬਕਾਏ ਜਾਰੀ ਕਰਨ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਵਿਚ ਇਹ ਜਾਣਕਾਰੀ ਉਦੋਂ ਸਾਂਝੀ ਕੀਤੀ, ਜਦੋਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਖਿਲਾਫ ਮਾਣਹਾਨੀ ਦੀ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਦੀ ਸੁਣਵਾਈ ਹੁਣ 7 ਦਸੰਬਰ ਨੂੰ ਹੋਣੀ ਹੈ ਅਤੇ ਮੁੱਖ ਸਕੱਤਰ ਨੂੰ ਅਦਾਲਤ ਸਾਹਮਣੇ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ।

