
ਜਲੰਧਰ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਅੱਜ ‘ਸਮਰਸਤਾ ਸੰਕਲਪ ਯਾਤਰਾ’ ਸ਼ੁਰੂ ਕਰਵਾਉਣ ਤੋਂ ਪਹਿਲਾਂ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕ ਕੇ ਡੇਰੇ ਦੇ ਮੁਖੀ ਸੰਤ ਨਿਰੰਜਨ ਦਾਸ ਤੋਂ ਅਸ਼ੀਰਵਾਦ ਲਿਆ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਡਾ. ਸਤੀਸ਼ ਪੂਨੀਆ, ਸਹਿ-ਇੰਚਾਰਜ ਵਰਿੰਦਰ ਸਚਦੇਵਾ ਅਤੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਰਹੇ।

