5.5 C
Toronto
Wednesday, November 18, 2026
spot_img
HomeਕੈਨੇਡਾFrontਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ ‘ਸਮਰਸਤਾ ਸੰਕਲਪ ਯਾਤਰਾ’ ਦੀ ਕੀਤੀ ਸ਼ੁਰੂਆਤ

ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ ‘ਸਮਰਸਤਾ ਸੰਕਲਪ ਯਾਤਰਾ’ ਦੀ ਕੀਤੀ ਸ਼ੁਰੂਆਤ

ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ ‘ਸਮਰਸਤਾ ਸੰਕਲਪ ਯਾਤਰਾ’ ਦੀ ਕੀਤੀ ਸ਼ੁਰੂਆਤ
ਨਿਤਿਨ ਨਬੀਨ ਨੇ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਜਲੰਧਰ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ ਕੀਤੀ ਗਈ। ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਉਪਰੰਤ ਪਿੰਡ ਰਾਏਪੁਰ-ਰਸੂਲਪੁਰ ਵਿਖੇ ਰੱਖੇ ਗਏ ਸਮਾਗਮ ਦੌਰਾਨ ਇਸ ਯਾਤਰਾ ਨੂੰ ਨਿਤਿਨ ਨਬੀਨ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਨਿਤਿਨ ਨਬੀਨ ਨੇ ਕਿਹਾ ਕਿ ਇਸ ਯਾਤਰਾ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਵਿਚਾਰਾਂ ਨਾਲ ਜਨਤਾ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਮੇਰੇ ਲਈ ਖਾਸ ਹੈ ਕਿ ਇਹ ਯਾਤਰਾ ਗੁਰੂ ਜੀ ਦੀ ਨਗਰੀ ਜਲੰਧਰ ਤੋਂ ਸ਼ੁਰੂ ਹੋਈ ਹੈ। ਉਨ੍ਹਾਂ ਕਿਹਾ ਕਿ ਮੈਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨਾਂ ਵਿਚ ਨਮਨ ਕਰਦਾ ਹਾਂ। ਨਿਤਿਨ ਨਬੀਨ ਨੇ ਕਿਹਾ ਕਿ ਸੰਤ ਨਿਰੰਜਨ ਦਾਸ ਜੀ ਦੀ ਪ੍ਰੇਰਣਾ ਸਦਕਾ ਅੱਜ ਇਹ ‘ਸਮਰਸਤਾ ਸੰਕਲਪ ਯਾਤਰਾ’ ਸ਼ੁਰੂ ਹੋਈ ਹੈ, ਜੋ ਵੱਖ-ਵੱਖ ਸੂੁਬਿਆਂ ਵਿਚੋਂ ਹੋ ਕੇ ਲੰਘੇਗੀ। ਉਨ੍ਹਾਂ ਦੱਸਿਆ ਕਿ 2402 ਕਿਲੋਮੀਟਰ ਦੀ ਦੂਰੀ ਤੈਅ ਕਰਨ ਤੋਂ ਬਾਅਦ ਇਹ ਯਾਤਰਾ 3 ਦਸੰਬਰ ਨੂੰ ਵਾਰਾਣਸੀ ਪਹੁੰਚੇਗੀ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਯਾਤਰਾ ਦਾ ਸਵਾਗਤ ਕੀਤਾ ਜਾਵੇਗਾ। ਇਸ ਯਾਤਰਾ ਦੌਰਾਨ ਸ੍ਰੀ ਗੁਰੂ ਰਵਿਦਾਸ ਜੀ ਦੇ ‘ਬੇਗਮਪੁਰਾ’ ਅਤੇ ‘ਸਮਾਜਿਕ ਸਮਾਨਤਾ’ ਦਾ ਸੰਦੇਸ਼ ਜਨ-ਜਨ ਤੱਕ ਪਹੁੰਚਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਇਹ ਯਾਤਰਾ ਪੰਜਾਬ ਤੋਂ ਸ਼ੁਰੂ ਹੋ ਕੇ ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉਤਰਾਖੰਡ, ਹਰਿਆਣਾ ਅਤੇ ਉਤਰ ਪ੍ਰਦੇਸ਼ ਵਿਚ ਵੀ ਜਾਵੇਗੀ। ਇਸੇ ਦੌਰਾਨ ਉਨ੍ਹਾਂ ਨੇ ਯਾਤਰਾ ਦੀ ਅਗਵਾਈ ਕਰਨ ਵਾਲੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਬਾਦਲ, ਸੁਸ਼ੀਲ ਰਿੰਕੂ, ਸ਼ੀਤਲ ਅੰਗੂਰਾਲ, ਇਕਬਾਲ ਸਿੰਘ ਲਾਲਪੁਰਾ, ਸੰਦੀਪ ਪਾਠਕ ਅਤੇ ਸਤੀਸ਼ ਪੂਨੀਆ ਸਣੇ ਸਮੁੱਚੀ ਲੀਡਰਸ਼ਿਪ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ।

RELATED ARTICLES
POPULAR POSTS