5.3 C
Toronto
Thursday, November 19, 2026
spot_img
HomeਕੈਨੇਡਾFrontਕਾਂਗਰਸ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ...

ਕਾਂਗਰਸ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਨੂੰ ਮਨਜ਼ੂਰੀ

ਕਾਂਗਰਸ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਨੂੰ ਮਨਜ਼ੂਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪ੍ਰਦੇਸ਼ ਚੋਣ ਕਮੇਟੀ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ 42 ਮੈਂਬਰੀ ਕਮੇਟੀ ਵਿੱਚ ਕਈ ਸੀਨੀਅਰ ਕਾਂਗਰਸੀ ਆਗੂ ਸ਼ਾਮਲ ਹਨ, ਜਿਨ੍ਹਾਂ ਵਿੱਚ ਪਰਗਟ ਸਿੰਘ, ਪ੍ਰਤਾਪ ਸਿੰਘ ਬਾਜਵਾ, ਅੰਬਿਕਾ ਸੋਨੀ, ਰਾਜਿੰਦਰ ਕੌਰ ਭੱਠਲ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਮਨੀਸ਼ ਤਿਵਾੜੀ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼ਾਮਲ ਹਨ। ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਕਰੀਨਿੰਗ ਕਮੇਟੀਆਂ ਦਾ ਗਠਨ ਕੀਤਾ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਤਿੰਨ-ਚਾਰ ਮਹੀਨਿਆਂ ਤੱਕ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੇ ਕਈ ਉਮੀਦਵਾਰਾਂ ਦਾ ਐਲਾਨ ਵੀ ਕਰ ਦਿੱਤਾ ਹੈ, ਪਰ ਕਾਂਗਰਸ ਪਾਰਟੀ ਨੇ ਅਜੇ ਤੱਕ ਆਪਣੇ ਕਿਸੇ ਵੀ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਕੀਤਾ। ਇਹ ਵੀ ਜਾਣਕਾਰੀ ਮਿਲੀ ਹੈ ਕਿ ਅਗਾਮੀ ਦਸੰਬਰ ਮਹੀਨੇ ਦੇ ਸ਼ੁਰੂ ਵਿਚ ਕਾਂਗਰਸ ਪਾਰਟੀ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ।

RELATED ARTICLES
POPULAR POSTS