5.3 C
Toronto
Thursday, November 19, 2026
spot_img
HomeਕੈਨੇਡਾFrontਰਾਜਾ ਵੜਿੰਗ ਦੀ ‘ਇਨਸਾਫ ਯਾਤਰਾ’ ਦਾ ਆਗਾਜ਼

ਰਾਜਾ ਵੜਿੰਗ ਦੀ ‘ਇਨਸਾਫ ਯਾਤਰਾ’ ਦਾ ਆਗਾਜ਼

ਰਾਜਾ ਵੜਿੰਗ ਦੀ ‘ਇਨਸਾਫ ਯਾਤਰਾ’ ਦਾ ਆਗਾਜ਼
ਪੰਜਾਬ ਦੀ ਸਿਆਸਤ ਵਿੱਚ ਆਪਣੀ ਮੌਜੂਦਗੀ ਨੂੰ ਲੈ ਕੇ ਵੜਿੰਗ ਆਤਮ-ਵਿਸ਼ਵਾਸ ਨਾਲ ਭਰੇ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਬਹੁਤ ਜ਼ਿਆਦਾ ਅਹਿਮੀਅਤ ਦਿੱਤੀ ਹੈ। ਵੜਿੰਗ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਸਿਫਾਰਸ਼ ’ਤੇ ਵਿਚਾਰ ਕੀਤਾ ਜਾਵੇਗਾ। ਵੜਿੰਗ ਨੇ ਇਹ ਵੀ ਕਿਹਾ ਕਿ ਹਾਲਾਂਕਿ ਉਮੀਦਵਾਰਾਂ ਨੂੰ ਟਿਕਟਾਂ ਦੇਣ ਬਾਰੇ ਅੰਤਿਮ ਫੈਸਲਾ ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਦਾ ਹੋਵੇਗਾ। ਵੜਿੰਗ ਅੱਜ ਆਪਣੇ ਸੰਸਦੀ ਹਲਕੇ ਲੁਧਿਆਣਾ ਵਿੱਚ ‘ਇਨਸਾਫ ਯਾਤਰਾ’ ਦੀ ਸ਼ੁਰੂਆਤ ਕਰਨ ਲਈ ਪਹੁੰਚੇ ਸਨ। ਵੜਿੰਗ ਨੇ ਦੱਸਿਆ ਕਿ ਇਹ ਯਾਤਰਾ 4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਪੰਜਾਬ ਮੰਗਦਾ ਹਿਸਾਬ’ ਦਾ ਹੀ ਇੱਕ ਹਿੱਸਾ ਹੈ। ਵੜਿੰਗ ਨੇ ਦੱਸਿਆ ਕਿ ਉਨ੍ਹਾਂ ਦਾ ‘ਇਨਸਾਫ ਮਾਰਚ’ ਆਉਂਦੀ 21 ਨਵੰਬਰ ਨੂੰ ਲੁਧਿਆਣਾ ਸੈਂਟਰਲ ਤੋਂ ਸ਼ੁਰੂ ਹੋਵੇਗਾ ਅਤੇ ਇਸ ਮੌਕੇ ਯਾਤਰਾ ਸਬੰਧੀ ਇੱਕ ਪੈਂਫਲੇਟ ਵੀ ਜਾਰੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਂਗਰਸੀ ਆਗੂ ਸੁਰਿੰਦਰ ਡਾਵਰ, ਰਾਕੇਸ਼ ਪਾਂਡੇ, ਕੁਲਦੀਪ ਸਿੰਘ ਵੈਦ, ਸਿਮਰਜੀਤ ਸਿੰਘ ਬੈਂਸ, ਮਲਕੀਤ ਸਿੰਘ ਦਾਖਾ, ਪਵਨ ਦੀਵਾਨ ਅਤੇ ਕੇ.ਕੇ. ਬਾਵਾ ਆਦਿ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਆਪਣੀ ਮੌਜੂਦਗੀ ਨੂੰ ਲੈ ਕੇ ਵੜਿੰਗ ਆਤਮ-ਵਿਸ਼ਵਾਸ ਨਾਲ ਭਰੇ ਹੋਏ ਹਨ।

RELATED ARTICLES
POPULAR POSTS