12.4 C
Toronto
Friday, November 20, 2026
spot_img
Homeਪੰਜਾਬਡੇਰਾਬੱਸੀ ਤੋਂ ਐੱਨ ਕੇ ਸ਼ਰਮਾ ਹੀ ਹੋਣਗੇ ਅਕਾਲੀ ਦਲ ਦੇ ਉਮੀਦਵਾਰ: ਸੁਖਬੀਰ...

ਡੇਰਾਬੱਸੀ ਤੋਂ ਐੱਨ ਕੇ ਸ਼ਰਮਾ ਹੀ ਹੋਣਗੇ ਅਕਾਲੀ ਦਲ ਦੇ ਉਮੀਦਵਾਰ: ਸੁਖਬੀਰ ਬਾਦਲ

ਡੇਰਾਬੱਸੀ ਤੋਂ ਐੱਨ ਕੇ ਸ਼ਰਮਾ ਹੀ ਹੋਣਗੇ ਅਕਾਲੀ ਦਲ ਦੇ ਉਮੀਦਵਾਰ: ਸੁਖਬੀਰ ਬਾਦਲਉਦਯੋਗਾਂ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਲਈ ਸੌਰ ਪਾਰਕ ਸਥਾਪਤ ਕਰਨ ਦਾ ਐਲਾਨ
ਜ਼ੀਰਕਪੁਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਡੇਰਾਬੱਸੀ ਹਲਕੇ ਤੋਂ ਐੱਨ ਕੇ ਸ਼ਰਮਾ ਹੀ ਪਾਰਟੀ ਦੇ ਉਮੀਦਵਾਰ ਹੋਣਗੇ। ਉਨ੍ਹਾਂ ਸਪਸ਼ਟ ਕੀਤਾ ਕਿ ਹਾਲਾਤ ਭਾਵੇਂ ਕੁਝ ਵੀ ਹੋਣ, ਉਮੀਦਵਾਰੀ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ। ਭਾਜਪਾ ਨਾਲ ਗੱਠਜੋੜ ਬਾਰੇ ਉਨ੍ਹਾਂ ਕੋਈ ਖ਼ੁਲਾਸਾ ਨਹੀਂ ਕੀਤਾ, ਪਰ ਜਲਦੀ ਹੀ ਲੋਕਾਂ ਨੂੰ ‘ਖ਼ੁਸ਼ਖ਼ਬਰੀ’ ਮਿਲਣ ਦਾ ਦਾਅਵਾ ਕੀਤਾ।
ਸੁਖਬੀਰ ਬਾਦਲ ਡੇਰਾਬੱਸੀ ਦੇ ਪ੍ਰਮੁੱਖ ਉਦਯੋਗਪਤੀਆਂ ਨਾਲ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਹ ਮੀਟਿੰਗ ਪਾਰਟੀ ਦੇ ਆਗੂ ਐੱਨ ਕੇ ਸ਼ਰਮਾ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਉਦਯੋਗਾਂ ਨਾਲ ਸਾਂਝੇਦਾਰੀ ਕਰਕੇ ਸੌਰ ਪਾਰਕ ਸਥਾਪਤ ਕੀਤਾ ਜਾਵੇਗਾ, ਜਿਸ ਰਾਹੀਂ ਉਦਯੋਗਿਕ ਇਕਾਈਆਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਭਰੋਸਾ ਦਿੱਤਾ ਕਿ ਉਦਯੋਗਾਂ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾਵੇਗੀ। ਬਾਦਲ ਨੇ ਕਿਹਾ ਕਿ ਟੈਕਸਾਂ ਵਿੱਚ ਕਟੌਤੀ ਅਤੇ ਕਾਰੋਬਾਰੀ ਪ੍ਰਕਿਰਿਆਵਾਂ ਸਰਲ ਕਰਕੇ ਨਿਵੇਸ਼ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੀ ਅਗਵਾਈ ਲਈ ਯੋਗ ਮੁੱਖ ਮੰਤਰੀ ਚੁਣਨ ਦੀ ਅਪੀਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਅਤੇ ਭਗਵੰਤ ਮਾਨ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਉਠਾਏ। ਇਸ ਮੌਕੇ ਉਨ੍ਹਾਂ ਉਦਯੋਗਪਤੀਆਂ ਨੂੰ ਐੱਨ ਕੇ ਸ਼ਰਮਾ ਦਾ ਸਮਰਥਨ ਕਰਨ ਦੀ ਅਪੀਲ ਕੀਤੀ।

 

RELATED ARTICLES
POPULAR POSTS