12.4 C
Toronto
Friday, November 20, 2026
spot_img
Homeਪੰਜਾਬਚਰਨਜੀਤ ਸਿੰਘ ਚੰਨੀ ਦੇ ਸਮਾਗਮ 'ਚ ਪੁੱਜੇ ਰਾਜਾ ਵੜਿੰਗ

ਚਰਨਜੀਤ ਸਿੰਘ ਚੰਨੀ ਦੇ ਸਮਾਗਮ ‘ਚ ਪੁੱਜੇ ਰਾਜਾ ਵੜਿੰਗ

ਚਰਨਜੀਤ ਸਿੰਘ ਚੰਨੀ ਦੇ ਸਮਾਗਮ ‘ਚ ਪੁੱਜੇ ਰਾਜਾ ਵੜਿੰਗਰਾਜਾ ਵੜਿੰਗ 21 ਨਵੰਬਰ ਤੋਂ ਕੱਢਣਗੇ ਇਨਸਾਫ਼ ਮਾਰਚ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਵਿੱਚ ਧੜੇਬੰਦੀ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਾਲੇ ਦੂਰੀਆਂ ਘਟਣ ਦੇ ਸੰਕੇਤ ਮਿਲ ਰਹੇ ਹਨ। ਰਾਜਾ ਵੜਿੰਗ ਵੀਰਵਾਰ ਨੂੰ ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੇ ਖੰਨਾ ਸਮਾਗਮ ਵਿੱਚ ਪੁੱਜੇ। ਇਸ ਨੂੰ ਕਾਂਗਰਸ ਹਾਈਕਮਾਨ ਵੱਲੋਂ ਸੂਬਾਈ ਆਗੂਆਂ ਨੂੰ ਏਕਤਾ ਦਾ ਸੰਦੇਸ਼ ਦੇਣ ਅਤੇ ਆਪਸੀ ਮਤਭੇਦ ਖ਼ਤਮ ਕਰਨ ਦੀਆਂ ਹਦਾਇਤਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਵੜਿੰਗ ਨੇ ਇਸ ਮੌਕੇ ਸਟੇਜ ਤੋਂ ਸੰਬੋਧਨ ਕਰਦਿਆਂ ਸਪੱਸ਼ਟ ਕੀਤਾ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਸਾਥੀਆਂ ਤੇ ਸਮਰਥਕਾਂ ਲਈ ਟਿਕਟਾਂ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਟਿਕਟਾਂ ਦੇ ਮਾਮਲੇ ਵਿੱਚ ਆਪਣੇ ਸਾਥੀਆਂ ਦੀ ਨੁਮਾਇੰਦਗੀ ਕਰਨਾ ਉਨ੍ਹਾਂ ਦਾ ਹੱਕ ਹੈ। ਹਾਲਾਂਕਿ ਟਿਕਟਾਂ ਬਾਰੇ ਅੰਤਿਮ ਫ਼ੈਸਲਾ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਹੀ ਲਿਆ ਜਾਵੇਗਾ।
21 ਨਵੰਬਰ ਤੋਂ ਕੱਢਣਗੇ ਇਨਸਾਫ਼ ਮਾਰਚ : ਇਸ ਦੌਰਾਨ ਰਾਜਾ ਵੜਿੰਗ ਨੇ ਐਲਾਨ ਕੀਤਾ ਕਿ ਉਹ 21 ਨਵੰਬਰ ਤੋਂ ਲੁਧਿਆਣਾ ਵਿੱਚ ਇਨਸਾਫ਼ ਮਾਰਚ ਸ਼ੁਰੂ ਕਰਨਗੇ। ਇਸ ਰਾਹੀਂ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦੇ ਉਠਾਏ ਜਾਣਗੇ ਅਤੇ ਸੂਬੇ ਦੀ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ, ਨਸ਼ਿਆਂ ਅਤੇ ਗੈਂਗਸਟਰਵਾਦ ਬਾਰੇ ਸਰਕਾਰ ਤੋਂ ਜਵਾਬ ਮੰਗਿਆ ਜਾਵੇਗਾ। ਇਹ ਮਾਰਚ ਅੱਗੇ ਹੋਰਨਾਂ ਵਿਧਾਨ ਸਭਾ ਹਲਕਿਆਂ ਤੱਕ ਵੀ ਲਿਜਾਣ ਦੀ ਯੋਜਨਾ ਹੈ। ਕਾਂਗਰਸ ਦੀ ਧੜੇਬੰਦੀ ਦੀ ਚਲ ਰਹੀ ਹੈ ਚਰਚਾ : ਜ਼ਿਕਰਯੋਗ ਹੈ ਕਿ ਚੰਨੀ ਦੀ ਸਾਈਕਲ ਯਾਤਰਾ ਜਦੋਂ 13 ਨਵੰਬਰ ਨੂੰ ਲੁਧਿਆਣਾ ਪੁੱਜੀ ਸੀ ਤਾਂ ਰਾਜਾ ਵੜਿੰਗ ਅਤੇ ਉਨ੍ਹਾਂ ਦੇ ਸਮਰਥਕ ਇਸ ਵਿੱਚ ਸ਼ਾਮਲ ਨਹੀਂ ਹੋਏ ਸਨ। ਇਸ ਤੋਂ ਬਾਅਦ ਦੋਵਾਂ ਆਗੂਆਂ ਵਿਚਾਲੇ ਸਿਆਸੀ ਖਿੱਚੋਤਾਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਸਨ। ਕਾਂਗਰਸ ਹਾਈਕਮਾਨ ਵੱਲੋਂ ਵੀ ਪਾਰਟੀ ਪ੍ਰੋਗਰਾਮਾਂ ਵਿੱਚ ਸੀਨੀਅਰ ਆਗੂਆਂ ਦੀ ਗੈਰਹਾਜ਼ਰੀ ਦਾ ਨੋਟਿਸ ਲਿਆ ਗਿਆ ਸੀ। ਹੁਣ ਵੜਿੰਗ ਦੀ ਚੰਨੀ ਦੇ ਸਮਾਗਮ ਵਿੱਚ ਸ਼ਮੂਲੀਅਤ ਨੂੰ ਪੰਜਾਬ ਕਾਂਗਰਸ ਵਿੱਚ ਏਕਤਾ ਦਾ ਸੰਦੇਸ਼ ਦੇਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਹਾਲਾਂਕਿ ਆਪਣੇ ਸਮਰਥਕਾਂ ਲਈ ਟਿਕਟਾਂ ਮੰਗਣ ਦੇ ਉਨ੍ਹਾਂ ਦੇ ਐਲਾਨ ਨੇ ਪਾਰਟੀ ਅੰਦਰ ਸਿਆਸੀ ਸਮੀਕਰਨਾਂ ਨੂੰ ਵੀ ਚਰਚਾ ਵਿੱਚ ਲੈ ਆਂਦਾ ਹੈ।

RELATED ARTICLES
POPULAR POSTS