12.4 C
Toronto
Friday, November 20, 2026
spot_img
Homeਹਫ਼ਤਾਵਾਰੀ ਫੇਰੀਜਸਟਿਨ ਟਰੂਡੋ ਨੂੰ ਓਕਸਫੋਰਡ 'ਵਰਸਿਟੀ ਵਿੱਚ ਮਿਲੀ ਅਹਿਮ ਜ਼ਿੰਮੇਵਾਰੀ

ਜਸਟਿਨ ਟਰੂਡੋ ਨੂੰ ਓਕਸਫੋਰਡ ‘ਵਰਸਿਟੀ ਵਿੱਚ ਮਿਲੀ ਅਹਿਮ ਜ਼ਿੰਮੇਵਾਰੀ

ਜਸਟਿਨ ਟਰੂਡੋ ਨੂੰ ਓਕਸਫੋਰਡ ‘ਵਰਸਿਟੀ ਵਿੱਚ ਮਿਲੀ ਅਹਿਮ ਜ਼ਿੰਮੇਵਾਰੀਟੋਰਾਂਟੋ/ਪ੍ਰਭਜੋਤ ਸਿੰਘ (Local Journalism Initiative Reporter)
ਇੰਗਲੈਂਡ ਦੀ ਪ੍ਰਸਿੱਧ ਓਕਸਫੋਰਡ ਯੂਨੀਵਰਸਿਟੀ ਵਿੱਚ ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਨਵੀਂ ਜ਼ਿੰਮੇਵਾਰੀ ਮਿਲੀ ਹੈ। ਉਨ੍ਹਾਂ ਨੂੰ ਯੂਨੀਵਰਸਿਟੀ ਦੇ ਬਲੈਵੈਟਨਿਕ ਸਕੂਲ ਆਫ ਗਵਰਨਮੈਂਟ ਵਿੱਚ ਵਿਸ਼ੇਸ਼ ਫੈਲੋ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ ਹੀ ਉਹ ਵਰਲਡ ਲੀਡਰਜ਼ ਸਰਕਲ ਦੇ ਮੈਂਬਰ ਵੀ ਬਣ ਗਏ ਹਨ। ਟਰੂਡੋ ਦੀ ਨਿਯੁਕਤੀ ਦਾ ਐਲਾਨ ਯੂਨੀਵਰਸਿਟੀ ਵੱਲੋਂ ਕੀਤਾ ਗਿਆ ਹੈ। ਇਸ ਸਮੂਹ ਵਿੱਚ ਨਿਊਜ਼ੀਲੈਂਡ ਦੀ ਸਾਬਕਾ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਅਤੇ ਬ੍ਰਿਟੇਨ ਦੇ ਸਾਬਕਾ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਵੀ ਸ਼ਾਮਲ ਹਨ। ਜਸਟਿਨ ਟਰੂਡੋ ਨੇ 2015 ਤੋਂ 2025 ਤੱਕ ਕੈਨੇਡਾ ਦੇ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਉਹ ਆਪਣੇ ਤਜਰਬੇ ਵਿਦਿਆਰਥੀਆਂ ਅਤੇ ਦੁਨੀਆ ਦੇ ਹੋਰ ਆਗੂਆਂ ਨਾਲ ਸਾਂਝੇ ਕਰਨ ਲਈ ਉਤਸ਼ਾਹਿਤ ਹਨ। ਉਨ੍ਹਾਂ ਦਾ ਮਕਸਦ ਸਰਕਾਰਾਂ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਅਤੇ ਭਵਿੱਖ ਦੀਆਂ ਨੀਤੀਆਂ ਬਾਰੇ ਵਿਚਾਰ ਸਾਂਝੇ ਕਰਨਾ ਹੈ।
ਸਕੂਲ ਦੀ ਡੀਨ ਇੰਗੇਅਰ ਵੁੱਡਜ਼ ਨੇ ਕਿਹਾ ਕਿ ਟਰੂਡੋ ਦਾ 10 ਸਾਲਾਂ ਦਾ ਸਰਕਾਰੀ ਤਜਰਬਾ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਦੇ ਇਸੇ ਮਹੀਨੇ ਦੇ ਅਖੀਰ ਵਿੱਚ ਸਕੂਲ ਦਾ ਦੌਰਾ ਕਰਨ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਸਿਆਸਤ ਤੋਂ ਦੂਰ ਹੋਣ ਮਗਰੋਂ ਟਰੂਡੋ ਭਾਸ਼ਣਾਂ ਅਤੇ ਵੱਖ-ਵੱਖ ਸਮਾਗਮਾਂ ਵਿੱਚ ਸਰਗਰਮ ਰਹੇ ਹਨ। ਪਿਛਲੇ ਮਹੀਨੇ ਉਨ੍ਹਾਂ ਨੇ ਨਵੀਂ ਮੀਡੀਆ ਅਤੇ ਮਨੋਰੰਜਨ ਕੰਪਨੀ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ ਸੀ।

RELATED ARTICLES
POPULAR POSTS