
ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨਾਲ ਵੀ ਕੀਤੀ ਮੁਲਾਕਾਤ
ਜਲੰਧਰ/ਬਿਊਰੋ ਨਿਊਜ਼
ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਲੰਧਰ ’ਚ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੇ ਘਰ ਪਹੁੰਚ ਕੇ ਉਹਨਾਂ ਨਾਲ ਮੁਲਾਕਾਤ ਕੀਤੀ ਹੈ। ਇਸੇ ਦੌਰਾਨ ਜਲੰਧਰ ਦੀ ਇਸ ਫੇਰੀ ਮੌਕੇ ਉਨ੍ਹਾਂ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਸੁਸ਼ੀਲ ਰਿੰਕੂ ਦੇ ਘਰ ਜਾ ਕੇ ਉਹਨਾਂ ਨਾਲ ਵੀ ਮੁਲਾਕਾਤ ਕੀਤੀ ਹੈ। ਇਸ ਮੌਕੇ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਹੋਏ ਹਨ। ਜ਼ਿਕਰਯੋਗ ਹੈ ਕਿ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਜਲੰਧਰ ਫੇਰੀ ਦੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਦੇ ਪੈਰੋਕਾਰ ਵੱਡੀ ਗਿਣਤੀ ਵਿਚ ਇਕੱਠੇ ਹੋ ਗਏ ਸਨ। ਬਾਬਾ ਗੁਰਿੰਦਰ ਸਿੰਘ ਵੱਲੋਂ ਜਲੰਧਰ ਵਿੱਚ ਕਾਂਗਰਸ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਦੇ ਘਰ ਪਹੁੰਚਣ ਨੇ ਸਿਆਸੀ ਹਲਕਿਆਂ ਵਿੱਚ ਹਲਚਲ ਲਿਆ ਦਿੱਤੀ ਹੈ।

