7.9 C
Toronto
Monday, November 23, 2026
spot_img
HomeਕੈਨੇਡਾFrontਭਾਜਪਾ ਪੰਜਾਬ ਨੇ ਵਿਧਾਨ ਸਭਾ ਚੋਣਾਂ ਲਈ ਸੂਬਾ ਚੋਣ ਕਮੇਟੀ ਦਾ ਕੀਤਾ...

ਭਾਜਪਾ ਪੰਜਾਬ ਨੇ ਵਿਧਾਨ ਸਭਾ ਚੋਣਾਂ ਲਈ ਸੂਬਾ ਚੋਣ ਕਮੇਟੀ ਦਾ ਕੀਤਾ ਗਠਨ

ਭਾਜਪਾ ਪੰਜਾਬ ਨੇ ਵਿਧਾਨ ਸਭਾ ਚੋਣਾਂ ਲਈ ਸੂਬਾ ਚੋਣ ਕਮੇਟੀ ਦਾ ਕੀਤਾ ਗਠਨ
ਚੰਡੀਗੜ੍ਹ, 23 ਨਵੰਬਰ – ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਤੇਜ਼ ਕਰਦਿਆਂ ਸੂਬਾ ਚੋਣ ਕਮੇਟੀ ਦਾ ਗਠਨ ਕੀਤਾ ਹੈ। ਇਸ ਸਬੰਧੀ ਜਾਰੀ ਕੀਤੀ ਗਈ ਸੂਚੀ ਮੁਤਾਬਕ ਸੂਬਾ ਚੋਣ ਕਮੇਟੀ ਵਿੱਚ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪਾਰਟੀ ਦੇ ਕੌਮੀ ਉੱਪ ਪ੍ਰਧਾਨ ਮਨਪ੍ਰੀਤ ਬਾਦਲ, ਰਾਜ ਸਭਾ ਮੈਂਬਰ ਤਰੁਣ ਚੁੱਘ, ਅਸ਼ਵਨੀ ਸ਼ਰਮਾ, ਸੁਨੀਲ ਜਾਖੜ, ਅਵਿਨਾਸ਼ ਰਾਏ ਖੰਨਾ, ਵਿਜੇ ਸਾਂਪਲਾ ਮਨੋਰੰਜਨ ਕਾਲੀਆ, ਸ਼ਵੇਤ ਮਲਿਕ (ਸਾਰੇ ਸਾਬਕਾ ਸੂਬਾ ਪ੍ਰਧਾਨ) ਨੂੰ ਸ਼ਾਮਲ ਕੀਤਾ ਗਿਆ ਹੈ।

ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਦਸਤਖ਼ਤਾ ਹੇਠ ਜਾਰੀ ਸੂਚੀ ਮੁਤਾਬਕ ਚੋਣ ਕਮੇਟੀ ਵਿੱਚ ਸੂਬਾ ਜਨਰਲ ਸਕੱਤ (ਸੰਗਠਨ ਮੰਥਰੀ ਸ਼੍ਰੀਨਿਵਾਸਲੂ,  ਸਾਬਕਾ ਲੋਕ ਸਭਾ ਮੈਂਬਰ ਪ੍ਰਨੀਤ ਕੌਰ, ਸਰਦਾਰ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਸੂਬਾ ਸਕੱਤਰ ਮਨਜੀਤ ਸਿੰਘ ਮੰਨਾ, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸਾਬਕਾ ਡਿਪਟੀ ਸਪੀਕਰ ਪੰਜਾਬ ਦਿਨੇਸ਼ ਬੱਬੂ ਅਤੇ ਮੁਕੇਰੀਆਂ ਤੋਂ ਵਿਧਾਇ ਜੰਗੀ ਲਾਲ ਮਹਾਜਨ ਨੂੰ ਸ਼ਾਮਲ ਕੀਤਾ ਗਿਆ ਹੈ।

ਇਸ ਤੋਂ ਇਲਾਵਾ, ਕਮੇਟੀ ਵਿੱਚ ਵਿਸ਼ੇਸ਼ ਇੰਨਵਾਇਟੀ ਮੈਂਬਰਾਂ ਵਜੋਂ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਰਾਜ ਸਭਾ ਮੈਂਬਰ ਡਾ. ਸਤੀਸ਼ ਪੂਨੀਆ, ਸਹਿ ਇੰਚਾਰਜ ਵੀਰੇਂਦਰ ਸਚਦੇਵਾ ਅਤੇ ਡਾ. ਅਲਕਾ ਗੁਰਜਰ ਨੂੰ ਸ਼ਾਮਲ ਕੀਤਾ ਗਿਆ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸੂਬਾ ਚੋਣ ਕਮੇਟੀ ਆਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ, ਚੋਣ ਤਿਆਰੀਆਂ ਅਤੇ ਸੰਗਠਨਾਤਮਕ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਸੂਬੇ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਅਤੇ ਪੰਜਾਬ ਨੂੰ ਵਿਕਾਸ, ਖੁਸ਼ਹਾਲੀ ਤੇ ਸਥਿਰਤਾ ਦੇ ਰਾਹ ‘ਤੇ ਅੱਗੇ ਲਿਜਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

RELATED ARTICLES
POPULAR POSTS