7.9 C
Toronto
Monday, November 23, 2026
spot_img
HomeਕੈਨੇਡਾFrontਸੁਪਰੀਮ ਕੋਰਟ ਨੇ ਕੇਂਦਰ ਅਤੇ ਚੋਣ ਕਮਿਸ਼ਨ ਤੋਂ ਦਲ-ਬਦਲੀ ਵਿਰੋਧੀ ਕਾਨੂੰਨ ਵਿਚ...

ਸੁਪਰੀਮ ਕੋਰਟ ਨੇ ਕੇਂਦਰ ਅਤੇ ਚੋਣ ਕਮਿਸ਼ਨ ਤੋਂ ਦਲ-ਬਦਲੀ ਵਿਰੋਧੀ ਕਾਨੂੰਨ ਵਿਚ ਸੁਧਾਰਾਂ ਦੀ ਮੰਗ ਨੂੰ ਲੈ ਕੇ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਕੇਂਦਰ ਅਤੇ ਚੋਣ ਕਮਿਸ਼ਨ ਤੋਂ ਦਲ-ਬਦਲੀ ਵਿਰੋਧੀ ਕਾਨੂੰਨ ਵਿਚ ਸੁਧਾਰਾਂ ਦੀ ਮੰਗ ਨੂੰ ਲੈ ਕੇ ਮੰਗਿਆ ਜਵਾਬ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅੱਜ ਸੋਮਵਾਰ ਨੂੰ ਦਲ-ਬਦਲੀ ਵਿਰੋਧੀ ਕਾਨੂੰਨ ਦੀ ਵਿਵਸਥਾ ਵਿਚ ਵੱਡੇ ਪੱਧਰ ’ਤੇ ਸੁਧਾਰ ਕਰਨ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ’ਤੇ ਭਾਰਤ ਸਰਕਾਰ, ਚੋਣ ਕਮਿਸ਼ਨ ਅਤੇ ਕਾਨੂੰਨ ਕਮਿਸ਼ਨ ਤੋਂ ਜਵਾਬ ਮੰਗਿਆ ਹੈ। ਇਸ ਜਨਹਿੱਤ ਪਟੀਸ਼ਨ ਵਿਚ ਚੁਣੇ ਹੋਏ ਜਨ ਪ੍ਰਤੀਨਿਧੀਆਂ ਵਲੋਂ ਦਿੱਤੇ ਜਾਂਦੇ ਅਸਤੀਫਿਆਂ ਦੀ ਕਥਿਤ ਦੁਰਵਰਤੋਂ ’ਤੇ ਚਿੰਤਾ ਪ੍ਰਗਟਾਈ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਅਸਤੀਫਿਆਂ ਦੀ ਵਰਤੋਂ ਆਯੋਗ ਠਹਿਰਾਏ ਜਾਣ ਦੀ ਕਾਰਵਾਈ ਤੋਂ ਬਚਣ ਅਤੇ ਚੁਣੀਆਂ ਹੋਈਆਂ ਸਰਕਾਰਾਂ ਦੇ ਭਵਿੱਖ ਨੂੰ ਪ੍ਰਭਾਵਿਤ ਕਰਨ ਲਈ ਕੀਤੀ ਜਾ ਸਕਦੀ ਹੈ। ਮਾਨਯੋਗ ਜਸਟਿਸ ਸੂਰਿਆ ਕਾਂਤ, ਜਸਟਿਸ ਜੋਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਚੋਣ ਕਮਿਸ਼ਨ ਅਤੇ ਕਾਨੂੰਨ ਕਮਿਸ਼ਨ ਤੋਂ ਇਲਾਵਾ ਕਾਨੂੰੂਨ ਤੇ ਨਿਆਂ ਮੰਤਰਾਲੇ ਨੂੰ ਵੀ ਨੋਟਿਸ ਜਾਰੀ ਕੀਤੇ ਹਨ। ਇਹ ਪਟੀਸ਼ਨ ਏ. ਸੇਤੂ ਨਾਮ ਦੇ ਵਿਅਕਤੀ ਵਲੋਂ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿਚ ਇਹ ਵੀ ਮੰਗ ਕੀਤੀ ਗਈ ਹੈ ਕਿ ਅਸਤੀਫਿਆਂ ਅਤੇ ਅਯੋਗਤਾ ਸਬੰਧੀ ਕਾਰਵਾਈਆਂ ਬਾਰੇ ਫੈਸਲੇ ਸਮਾਂਬੱਧ, ਤਰਕਸੰਗਤ ਅਤੇ ਪਾਰਦਰਸ਼ੀ ਢੰਗ ਨਾਲ ਕੀਤੇ ਜਾਣ। ਇਸਦੇ ਨਾਲ ਹੀ ਵਿਧਾਨ ਸਭਾ ਦੇ ਸਪੀਕਰਾਂ ਵਲੋਂ ਅਜਿਹੇ ਮਾਮਲਿਆਂ ਵਿਚ ਫੈਸਲੇ ਲੈਣ ਦੀ ਮੌਜੂਦਾ ਵਿਵਸਥਾ ਸਮੀਖਿਆ ਕਰਨ ਦੀ ਮੰਗ ਵੀ ਕੀਤੀ ਗਈ ਹੈ।

RELATED ARTICLES
POPULAR POSTS