7.9 C
Toronto
Monday, November 23, 2026
spot_img
HomeਕੈਨੇਡਾFrontਸਰਹੱਦੀ ਸੂਬੇ ਪੰਜਾਬ ਨੂੰ ਗੰਭੀਰ ਤੇ ਜ਼ਿੰਮੇਵਾਰ ਸਰਕਾਰ ਦੀ ਲੋੜ : ਸਚਿਨ...

ਸਰਹੱਦੀ ਸੂਬੇ ਪੰਜਾਬ ਨੂੰ ਗੰਭੀਰ ਤੇ ਜ਼ਿੰਮੇਵਾਰ ਸਰਕਾਰ ਦੀ ਲੋੜ : ਸਚਿਨ ਪਾਇਲਟ

ਸਰਹੱਦੀ ਸੂਬੇ ਪੰਜਾਬ ਨੂੰ ਗੰਭੀਰ ਤੇ ਜ਼ਿੰਮੇਵਾਰ ਸਰਕਾਰ ਦੀ ਲੋੜ : ਸਚਿਨ ਪਾਇਲਟ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੇ ਭਖਦੇ ਮਸਲਿਆਂ ਨੂੰ ਹੱਲ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਆਪਣੀ ਭਰੋਸੇਯੋਗਤਾ ਗੁਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਕ ਸੰਵੇਦਨਸ਼ੀਲ ਅਤੇ ਸਰਹੱਦੀ ਸੂਬਾ ਹੈ, ਜਿੱਥੇ ਸੁਰੱਖਿਆ ਨਾਲ ਜੁੜੀਆਂ ਗੰਭੀਰ ਚੁਣੌਤੀਆਂ ਹਨ, ਇਸ ਲਈ ਸੂਬੇ ਨੂੰ ਇਕ ਗੰਭੀਰ ਅਤੇ ਜ਼ਿੰਮੇਵਾਰ ਸਰਕਾਰ ਦੀ ਲੋੜ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਤਨਜ਼ ਕੱਸਦਿਆਂ ਪਾਇਲਟ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਸ਼ਾਸਨ ਪ੍ਰਬੰਧ ਸੁਧਾਰਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੀ ਬਜਾਏ ਬਿਆਨਬਾਜ਼ੀ ਅਤੇ ਹੱਸੇ-ਠੱਠੇ ਵੱਲ ਜ਼ਿਆਦਾ ਧਿਆਨ ਦਿੱਤਾ ਹੈ। ਕਾਂਗਰਸੀ ਆਗੂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਕਾਂਗਰਸ ਪਾਰਟੀ ਲੋਕਾਂ ਨੂੰ ਇਕ ਮਜ਼ਬੂਤ ਅਤੇ ਭਰੋਸੇਮੰਦ ਬਦਲ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪਾਇਲਟ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਸਿਰਫ ਮੈਰਿਟ, ਜਨਤਾ ਦੀ ਰਾਏ ਅਤੇ ਜਿੱਤਣ ਦੀ ਸਮਰੱਥਾ ਦੇ ਅਧਾਰ ’ਤੇ ਹੀ ਕੀਤੀ ਜਾਵੇਗੀ।

RELATED ARTICLES
POPULAR POSTS