7.9 C
Toronto
Monday, November 23, 2026
spot_img
HomeਕੈਨੇਡਾFrontਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਕਾਂਗਰਸ ’ਚ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਕਾਂਗਰਸ ’ਚ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਕਾਂਗਰਸ ’ਚ ਮੁੜ ਵਾਪਸੀ
ਪਰਗਟ ਸਿੰਘ ਨੇ ਮਦਨ ਲਾਲ ਜਲਾਲਪੁਰ ਦਾ ਪਾਰਟੀ ’ਚ ਕੀਤਾ ਸਵਾਗਤ
ਚੰਡੀਗੜ੍ਹ/ਬਿਊਰੋ ਨਿਊਜ਼
ਵਿਧਾਨ ਸਭਾ ਹਲਕਾ ਘਨੌਰ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਾਂਗਰਸ ਪਾਰਟੀ ਵਿਚ ਦੁਬਾਰਾ ਵਾਪਸੀ ਕਰ ਲਈ ਹੈ। ਕਾਂਗਰਸ ਨੇ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਵਾਪਸ ਲੈ ਕੇ ਉਨ੍ਹਾਂ ਨੂੰ ਪਾਰਟੀ ਵਿਚ ਮੁੜ ਸ਼ਾਮਲ ਕਰ ਲਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਜਲਾਲਪੁਰ ਦਾ ਮੁੜ ਤੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਹੈ। ਜ਼ਿਕਰਯੋਗ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦਾ ਪ੍ਰਧਾਨ ਹੁੰਦਿਆਂ ਮਦਨ ਲਾਲ ਜਲਾਲਪੁਰ ਨੂੰ ਕਾਂਗਰਸ ਵਿਚੋਂ ਮੁਅੱਤਲ ਕਰ ਦਿੱਤਾ ਸੀ। ਉਨ੍ਹਾਂ ਨੂੰ ਲੰਘੇ ਅਗਸਤ ਮਹੀਨੇ ਪਾਰਟੀ ਵਿਚੋਂ ਮੁਅੱਤਲ ਕੀਤਾ ਗਿਆ ਸੀ। ਜਲਾਲਪੁਰ ਨੇ ਜਨਤਕ ਤੌਰ ’ਤੇ ਕਿਹਾ ਸੀ ਕਿ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਪੰਜਾਬ ’ਚ ਚੋਣਾਂ ਨਹੀਂ ਜਿੱਤ ਸਕਦੀ। ਉਨ੍ਹਾਂ ਪਾਰਟੀ ਹਾਈਕਮਾਂਡ ’ਤੇ ਜ਼ਮੀਨੀ ਪੱਧਰ ਦੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰਨ ਦਾ ਵੀ ਇਲਜ਼ਾਮ ਲਗਾਇਆ ਸੀ। ਦੱਸਣਯੋਗ ਹੈ ਕਿ ਕਾਂਗਰਸ ਹਾਈਕਮਾਂਡ ਨੇ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਰਾਜਾ ਵੜਿੰਗ ਤੋਂ ਲੈ ਕੇ ਪਰਗਟ ਸਿੰਘ ਨੂੰ ਦਿੱਤਾ ਹੈ। ਇਸਦੇ ਚੱਲਦਿਆਂ ਪਰਗਟ ਸਿੰਘ ਨਰਾਜ਼ ਕਾਂਗਰਸੀ ਆਗੂਆਂ ਨੂੰ ਪਾਰਟੀ ਵਿਚ ਮੁੜ ਸ਼ਾਮਲ ਕਰਾ ਰਹੇ ਹਨ।

RELATED ARTICLES
POPULAR POSTS