0.4 C
Toronto
Tuesday, November 24, 2026
spot_img
HomeਕੈਨੇਡਾFrontਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼
*ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਅਤੇ ਭਲਾਈ ਲਈ ਵਚਨਬੱਧ: ਹਰਪਾਲ ਸਿੰਘ ਚੀਮਾ*
*ਮੁਲਾਜ਼ਮਾਂ ਦੀਆਂ ਜ਼ਿਆਦਾਤਰ ਵਿਚਾਰ ਅਧੀਨ ਜਾਇਜ਼ ਮੰਗਾਂ ਅੰਤਿਮ ਪੜਾਅ ’ਤੇ: ਹਰਪਾਲ ਸਿੰਘ ਚੀਮਾ*
*ਮੰਤਰੀ ਨੇ ਵਿਭਾਗਾਂ ਨੂੰ ਯੂਨੀਅਨ ਨੁਮਾਇੰਦਿਆਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਅਤੇ ਤਾਜ਼ਾ ਜਾਣਕਾਰੀ ਸਾਂਝੀ ਕਰਨ ਦੀਆਂ ਦਿੱਤੀਆਂ ਹਦਾਇਤਾਂ*
ਚੰਡੀਗੜ੍ਹ :
ਮੁਲਾਜ਼ਮਾਂ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 3 ਮੁਲਾਜ਼ਮ ਯੂਨੀਅਨਾਂ ਅਤੇ ਇੱਕ ਨੰਬਰਦਾਰ ਯੂਨੀਅਨ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਹਰੇਕ ਵਫ਼ਦ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਬੜੇ ਧਿਆਨ ਨਾਲ ਸੁਣਿਆ। ਸਾਂਝਾ ਮੁਲਾਜ਼ਮ ਮੰਚ, ਪੁੱਡਾ ਦੀਆਂ ਚਿੰਤਾਵਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਸ਼ੇਸ਼ ਸਕੱਤਰ ਵਿੱਤ ਨੂੰ ਉਨ੍ਹਾਂ ਦੇ ਮੰਗ ਪੱਤਰ ਦਾ ਹਮਦਰਦੀ ਨਾਲ ਅਧਿਐਨ ਕਰਨ ਅਤੇ ਪੈਨਸ਼ਨਾਂ ਸਬੰਧੀ ਉਨ੍ਹਾਂ ਦੀ ਮੁੱਖ ਮੰਗ ਦਾ ਸਭ ਤੋਂ ਵਧੀਆ ਸੰਭਵ ਹੱਲ ਸੁਝਾਉਣ ਦੇ ਨਿਰਦੇਸ਼ ਦਿੱਤੇ।

ਇਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨਾਲ ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਨੇ ਵਫ਼ਦਾਂ ਨੂੰ ਭਰੋਸਾ ਦਿੰਦਿਆਂ ਕਿਹਾ, “ਤੁਹਾਡੀਆਂ ਜ਼ਿਆਦਾਤਰ ਜਾਇਜ਼ ਮੰਗਾਂ ਪਹਿਲਾਂ ਹੀ ਵਿਚਾਰ ਅਧੀਨ ਅੰਤਿਮ ਪੜਾਅ ’ਤੇ ਹਨ।” ਉਨ੍ਹਾਂ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਯੂਨੀਅਨ ਦੇ ਨੁਮਾਇੰਦਿਆਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਅਤੇ ਉਨ੍ਹਾਂ ਦੇ ਸਬੰਧਤ ਕੇਸਾਂ ਦੀ ਮੌਜੂਦਾ ਸਥਿਤੀ ਬਾਰੇ ਨਿਯਮਤ ਤੌਰ ’ਤੇ ਜਾਣੂ ਕਰਵਾਉਣ।

ਤੇਜ਼ ਪ੍ਰਸ਼ਾਸਕੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਹਰਪਾਲ ਸਿੰਘ ਚੀਮਾ ਨੇ ਸਾਰੇ ਪ੍ਰਸ਼ਾਸਕੀ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਆਊਟਸੋਰਸਡ ਤੋਂ ਠੇਕੇ ’ਤੇ ਲਿਆਉਣ ਲਈ ਪਹਿਲਾਂ ਹੀ ਤੈਅ ਕੀਤੀਆਂ ਜਾ ਚੁੱਕੀਆਂ ਸ਼੍ਰੇਣੀਆਂ ਦੇ ਕੇਸ ਜਲਦੀ ਤੋਂ ਜਲਦੀ ਪਰਸੋਨਲ ਵਿਭਾਗ ਨੂੰ ਭੇਜੇ ਜਾਣ, ਤਾਂ ਜੋ ਅਧਿਕਾਰੀਆਂ ਦੀ ਕਮੇਟੀ ਸਮੇਂ ਸਿਰ ਫੈਸਲਾ ਲੈ ਸਕੇ। ਉਨ੍ਹਾਂ ਵਿਭਾਗਾਂ ਨੂੰ ਅੱਗੇ ਹਦਾਇਤ ਕੀਤੀ, “ਐਕਟ ਸਬੰਧੀ ਕੋਈ ਵੀ ਲੋੜੀਂਦਾ ਸਪੱਸ਼ਟੀਕਰਨ ਪਰਸੋਨਲ ਵਿਭਾਗ ਤੋਂ ਪਹਿਲ ਦੇ ਆਧਾਰ ’ਤੇ ਲਿਆ ਜਾਵੇ ਤਾਂ ਜੋ ਸਬੰਧਤ ਮੁਲਾਜ਼ਮਾਂ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ।”

ਵਿੱਤ ਮੰਤਰੀ ਨੇ ਨੰਬਰਦਾਰ ਯੂਨੀਅਨ ਨੂੰ ਵੀ ਭਰੋਸਾ ਦਿੱਤਾ ਕਿ ਮਾਣ-ਭੱਤੇ ਵਿੱਚ ਵਾਧੇ ਸਬੰਧੀ ਉਨ੍ਹਾਂ ਦੀ ਮੰਗ ਵਿਚਾਰ ਅਧੀਨ ਹੈ ਅਤੇ ਇਸ ਸਬੰਧੀ ਜਲਦੀ ਹੀ ਫੈਸਲਾ ਲਿਆ ਜਾਵੇਗਾ।

ਮੀਟਿੰਗਾਂ ਦੀ ਸਮਾਪਤੀ ਮੌਕੇ ਵਿੱਤ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਉਨ੍ਹਾਂ ਦੀ ਸਮੁੱਚੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਨ੍ਹਾਂ ਮੀਟਿੰਗਾਂ ਵਿੱਚ ਸਾਂਝਾ ਮੁਲਾਜ਼ਮ ਮੰਚ, ਪੁੱਡਾ, ਪੰਜਾਬ ਨੰਬਰਦਾਰ ਯੂਨੀਅਨ, ਇਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

ਮੀਟਿੰਗਾਂ ਦੌਰਾਨ ਸਾਂਝਾ ਮੁਲਾਜ਼ਮ ਮੰਚ, ਪੁੱਡਾ ਵੱਲੋਂ ਚਰਨਜੀਤ ਕੌਰ, ਮਮਤਾ ਸ਼ਰਮਾ, ਮਹਿੰਦਰ ਸਿੰਘ ਅਤੇ ਦਰਸ਼ਨ ਜਿੰਦਲ; ਪੰਜਾਬ ਨੰਬਰਦਾਰ ਯੂਨੀਅਨ ਵੱਲੋਂ ਗੁਰਪਾਲ ਸਿੰਘ ਸਮਰਾ ਅਤੇ ਰਛਪਾਲ ਸਿੰਘ; ਇਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਵੱਲੋਂ ਵਰਿੰਦਰ ਸਿੰਘ ਮੋਮੀ, ਰਮਨਦੀਪ ਸਿੰਘ, ਪਵਨਦੀਪ ਸਿੰਘ, ਜਗਦੀਪ ਸਿੰਘ, ਲਛਮਣ ਸਿੰਘ, ਹਰਜਿੰਦਰ ਪਾਲ ਸਿੰਘ, ਜਸਪ੍ਰੀਤ ਸਿੰਘ ਅਤੇ ਜਤਿੰਦਰ ਸਿੰਘ; ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਬਲਿਹਾਰ ਸਿੰਘ, ਰੇਸ਼ਮ ਸਿੰਘ, ਸ਼ੇਰ ਸਿੰਘ, ਜਗਰਾਉਂ ਸਿੰਘ, ਹਰਜੀਤ ਸਿੰਘ, ਬਲਵਿੰਦਰ ਸਿੰਘ ਅਤੇ ਹਮੀਰ ਸਿੰਘ ਨੇ ਆਪਣੇ ਮੁੱਦੇ ਅਤੇ ਚਿੰਤਾਵਾਂ ਰੱਖੀਆਂ।

RELATED ARTICLES
POPULAR POSTS