0.4 C
Toronto
Tuesday, November 24, 2026
spot_img
HomeਕੈਨੇਡਾFrontਅਕਾਲੀ ਦਲ ਅਤੇ ਭਾਜਪਾ ਵਿਚਾਲੇ ਹੋਇਆ ਚੋਣ ਗਠਜੋੜ

ਅਕਾਲੀ ਦਲ ਅਤੇ ਭਾਜਪਾ ਵਿਚਾਲੇ ਹੋਇਆ ਚੋਣ ਗਠਜੋੜ

ਅਕਾਲੀ ਦਲ ਅਤੇ ਭਾਜਪਾ ਵਿਚਾਲੇ ਹੋਇਆ ਚੋਣ ਗਠਜੋੜ
ਸ਼ੋ੍ਰਮਣੀ ਅਕਾਲੀ ਦਲ ਹੀ ਨਿਭਾਏਗਾ ‘ਵੱਡੇ ਭਰਾ’ ਦੀ ਭੂਮਿਕਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ, ਦੋਵੇਂ ਸਿਆਸੀ ਪਾਰਟੀਆਂ 6 ਸਾਲਾਂ ਬਾਅਦ ਮੁੜ ਇਕੱਠੀਆਂ ਹੋ ਗਈਆਂ ਹਨ। ਇਹ ਦੋਵੇਂ ਪਾਰਟੀਆਂ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੀਆਂ। ਇਸਦਾ ਐਲਾਨ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਨਿਤਿਨ ਨਬੀਨ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤਾ ਗਿਆ। ਨਵੀਂ ਦਿੱਲੀ ਵਿਚ ਇਸ ਚੋਣ ਗਠਜੋੜ ਦਾ ਐਲਾਨ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਇਕੱਠੇ ਮਿਲ ਕੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਉਤਰਨਗੇ। ਅਮਿਤ ਸ਼ਾਹ ਨੇ ਕਿਹਾ ਹੈ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਡੂੰਘਾ ਰਿਸ਼ਤਾ ਰਿਹਾ ਹੈ ਅਤੇ ਉਹ ਦਿਲੋਂ ਸੁਖਬੀਰ ਸਿੰਘ ਬਾਦਲ ਦਾ ਸਤਿਕਾਰ ਵੀ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਗਠਜੋੜ ਨਾਲ ਹਿੰਦੂ-ਸਿੱਖ ਭਾਈਚਾਰਕ ਸਾਂਝ ਵਧੇਗੀ ਅਤੇ ਪੂਰੀ ਦੁਨੀਆ ਵਿਚ ਇਹ ਗਠਜੋੜ ਇਕ ਮਿਸਾਲ ਕਾਇਮ ਕਰੇਗਾ। ਅਮਿਤ ਸ਼ਾਹ ਨੇ ਐਲਾਨ ਕੀਤਾ ਕਿ ਸ਼ੋ੍ਰਮਣੀ ਅਕਾਲੀ ਦਲ ਹੀ ‘ਵੱਡੇ ਭਰਾ’ ਦੀ ਭੂਮਿਕਾ ਵਿਚ ਰਹੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕਰ ਦਿੱਤਾ ਕਿ ‘ਵੱਡਾ ਭਰਾ ਹੀ ਮੁੱਖ ਮੰਤਰੀ ਦਾ ਚਿਹਰਾ ਹੁੰਦਾ ਹੈ।’ ਅਮਿਤ ਸ਼ਾਹ ਦੇ ਇਸ ਬਿਆਨ ਤੋਂ ਇਹ ਗੱਲ ਸਾਫ ਹੋ ਗਈ ਹੈ ਕਿ ਸੂਬੇ ਵਿਚ ਗਠਜੋੜ ਦੀ ਅਗਵਾਈ ਅਕਾਲੀ ਦਲ ਹੀ ਕਰੇਗਾ। ਇਸ ਮੌਕੇ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਦਾ ਗਠਜੋੜ, ਇਕ ਲੋਕ-ਪੱਖੀ ਗਠਜੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਦਾ ਆਪਸ ਵਿਚ ਨਹੁੰ-ਮਾਸ ਦਾ ਰਿਸ਼ਤਾ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਅਤੇ ਦੋਵੇਂ ਪਾਰਟੀਆਂ ਦੀ ਸੀਨੀਅਰ ਲੀਡਰਸ਼ਿਪ ਵੀ ਹਾਜ਼ਰ ਸੀ। ਜ਼ਿਕਰਯੋਗ ਹੈ ਕਿ ਜਦੋਂ ਕੇਂਦਰ ਸਰਕਾਰ ਨੇ ਖੇਤੀ ਨਾਲ ਸਬੰਧਤ ਤਿੰਨ ਕਾਨੂੰਨ ਲਿਆਂਦੇ ਸਨ, ਤਾਂ ਉਨ੍ਹਾਂ ਕਾਨੂੰਨਾਂ ਦਾ ਬਹੁਤ ਜ਼ਿਆਦਾ ਵਿਰੋਧ ਹੋਇਆ ਸੀ ਅਤੇ ਸਰਕਾਰ ਨੇ ਇਹ ਖੇਤੀ ਕਾਨੂੰਨ ਵਾਪਸ ਵੀ ਲੈ ਲਏ ਸਨ।  ਉਸ ਸਮੇਂ ਸ਼ੋ੍ਰਮਣੀ ਅਕਾਲੀ ਦਲ ਨੇ ਵੀ ਭਾਜਪਾ ਨਾਲੋਂ ਨਾਤਾ ਤੋੜ ਲਿਆ ਸੀ।

RELATED ARTICLES
POPULAR POSTS