-0.8 C
Toronto
Tuesday, November 24, 2026
spot_img
HomeਕੈਨੇਡਾFrontਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ...

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ – ਵੱਡੀ ਗਿਣਤੀ ’ਚ ਸੰਗਤ ਨੇ ਗੁਰਦੁਆਰਾ ਸਾਹਿਬਾਨਾਂ ’ਚ ਟੇਕਿਆ ਮੱਥਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ – ਵੱਡੀ ਗਿਣਤੀ ’ਚ ਸੰਗਤ ਨੇ ਗੁਰਦੁਆਰਾ ਸਾਹਿਬਾਨਾਂ ’ਚ ਟੇਕਿਆ ਮੱਥਾ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਮੰਗਲਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਸਣੇ ਦੇਸ਼ ਅਤੇ ਵਿਦੇਸ਼ਾਂ ਵਿਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਗੁਰਦੁਆਰਾ ਸਾਹਿਬਾਨਾਂ ਵਿਚ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਲੌਅ ਵੀ ਸਜਾਏ ਗਏ। ਇਸੇ ਦੌਰਾਨ ਗੁਰਦੁਆਰਾ ਮੰਜੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤਾਂ ਵਲੋਂ ਵੱਡੀ ਗਿਣਤੀ ਵਿਚ ਲੰਗਰ ਵੀ ਲਗਾਏ ਗਏ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹੋਰ ਬਹੁਤ ਸਾਰੇ ਸਿਆਸੀ ਆਗੂਆਂ ਨੇ ਵਧਾਈਆਂ ਦਿੱਤੀਆਂ ਹਨ। ਇਸੇ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਦੇਸ਼ ਵਾਸੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਅਤੇ ਸਮਾਜ ਤੇ ਦੇਸ਼ ਦੀ ਭਲਾਈ ਵਿਚ ਯੋਗਦਾਨ ਪਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਦਿੱਤਾ ‘ਏਕ ਓਂਕਾਰ’ ਦਾ ਸੁਨੇਹਾ ਅਸਲ ਵਿਚ, ਸਮੁੱਚੀ ਮਨੁੱਖਤਾ ਦੀ ਏਕਤਾ ਲਈ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ’ਚ ਕੀਤੀ ਸ਼ਮੂਲੀਅਤ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ’ਚ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕੀਤੀ।  ਜਥੇਦਾਰ ਗੜਗੱਜ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਸਿੰਧੀ ਭਾਈਚਾਰੇ ਨਾਲ ਸਬੰਧਤ ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੀ ਪੁਰਾਣੀ ਰਵਾਇਤ ਅਨੁਸਾਰ ਪਰਿਵਾਰਾਂ ਵਿਚੋਂ ਪਹਿਲਾ ਬੱਚਾ ਸਾਬਤ-ਸੂਰਤ ਸਿੱਖ ਜ਼ਰੂਰ ਬਣਾਉਣ। ਉਨ੍ਹਾਂ ਨੇ ਚੜ੍ਹਦੇ ਪੰਜਾਬ ਤੋਂ ਪਹੁੰਚੀ ਸੰਗਤ ਨੂੰ ਕਿਹਾ ਕਿ ਉਹ ਸਿੰਧੀ ਸੰਗਤ ਪਾਸੋਂ ਸੇਵਾ ਅਤੇ ਸ਼ਰਧਾ ਦੀ ਪ੍ਰੇਰਨਾ ਜ਼ਰੂਰ ਲੈ ਕੇ ਜਾਣ, ਜੋ ਬਹੁਤ ਹੀ ਪ੍ਰੇਮ ਨਾਲ ਗੁਰਪੁਰਬ ਮੌਕੇ ਵੱਡੀਆਂ ਸੇਵਾਵਾਂ ਨਿਭਾਉਂਦੇ ਹਨ।

RELATED ARTICLES
POPULAR POSTS