
ਵਿਧਾਨ ਸਭਾ ਚੋਣਾਂ ਲਈ ਟਿਕਟ ਦੇ ਮੁੱਖ ਦਾਅਵੇਦਾਰ ਹਨ ਖੇੜਾ
ਮੁਹਾਲੀ/ਬਿਊਰੋ ਨਿਊਜ਼
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅੱਜ ਬੁੱਧਵਾਰ ਸਵੇਰੇ ਸ਼੍ਰੋਮਣੀ ਅਕਾਲੀ ਦਲ ਦੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੇ ਘਰ ਛਾਪੇਮਾਰੀ ਕੀਤੀ ਗਈ। ਰਵਿੰਦਰ ਸਿੰਘ ਖੇੜਾ ਆਗਾਮੀ ਵਿਧਾਨ ਸਭਾ ਚੋਣਾਂ ਲਈ ਖਰੜ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਦੀ ਟਿਕਟ ਦੇ ਸਭ ਤੋਂ ਮਜ਼ਬੂਤ ਦਾਅਵੇਦਾਰ ਮੰਨੇ ਜਾ ਰਹੇ ਹਨ। ਸੂਬੇ ਵਿੱਚ ਹਾਲ ਹੀ ਵਿੱਚ ਹੋਏ ਅਕਾਲੀ-ਭਾਜਪਾ ਗੱਠਜੋੜ ਦੇ ਐਲਾਨ ਨੇ ਇਸ ਹਲਕੇ ਦੇ ਸੰਭਾਵੀ ਉਮੀਦਵਾਰਾਂ ਲਈ ਸਿਆਸੀ ਸਮੀਕਰਨਾਂ ਨੂੰ ਕਾਫ਼ੀ ਪੇਚੀਦਾ ਬਣਾ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਖਰੜ ਸਥਿਤ ‘ਗੁਰੂ ਕਿ੍ਰਪਾ ਰਾਈਸ ਐਂਡ ਐਗਰੋ ਇੰਡਸਟਰੀਜ਼’ ਦੇ ਮਾਲਕ ਰਵਿੰਦਰ ਸਿੰਘ ਖੇੜਾ ਨੂੰ ਜਨਵਰੀ 2023 ਵਿੱਚ ਕੇਂਦਰੀ ਜਾਂਚ ਬਿਊਰੋ ਵੱਲੋਂ ਭਾਰਤੀ ਖ਼ੁਰਾਕ ਨਿਗਮ ਦੇ ਇੱਕ ਅਧਿਕਾਰੀ ਸਮੇਤ 50,000 ਰੁਪਏ ਦੇ ਰਿਸ਼ਵਤ ਮਾਮਲੇ ਵਿੱਚ ਗਿ੍ਰਫਤਾਰ ਕੀਤਾ ਗਿਆ ਸੀ। ਸਿਆਸੀ ਪੱਖੋਂ ਰਵਿੰਦਰ ਸਿੰਘ ਖੇੜਾ ਦੀ ਇਲਾਕੇ ਵਿੱਚ ਸਰਗਰਮੀ ਕਾਫੀ ਵਧੀ ਹੋਈ ਹੈ।

