-2.4 C
Toronto
Wednesday, November 25, 2026
spot_img
HomeਕੈਨੇਡਾFrontਪੰਜਾਬ ਸਰਕਾਰ ਵੱਲੋਂ ਗੰਨੇ ਦੇ ਭਾਅ ’ਚ 15 ਰੁਪਏ ਪ੍ਰਤੀ ਕੁਇੰਟਲ ਦਾ...

ਪੰਜਾਬ ਸਰਕਾਰ ਵੱਲੋਂ ਗੰਨੇ ਦੇ ਭਾਅ ’ਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ

ਪੰਜਾਬ ਸਰਕਾਰ ਵੱਲੋਂ ਗੰਨੇ ਦੇ ਭਾਅ ’ਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ
ਗੰਨੇ ਦਾ ਭਾਅ 416 ਰੁਪਏ ਤੋਂ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕੀਤਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਨੂੰ ਰਾਹਤ ਦਿੰਦਿਆਂ ਸੀਜ਼ਨ 2026-27 ਲਈ ਗੰਨੇ ਦੇ ਭਾਅ ਵਿੱਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰ ਦਿੱਤਾ ਹੈ। ਇਸ ਫੈਸਲੇ ਨਾਲ ਹੁਣ ਪੰਜਾਬ ਵਿੱਚ ਗੰਨੇ ਦਾ ਭਾਅ 416 ਰੁਪਏ ਪ੍ਰਤੀ ਕੁਇੰਟਲ ਤੋਂ ਵਧ ਕੇ 431 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ। ਇਸ ਐਲਾਨ ਦੇ ਨਾਲ ਹੀ ਪੰਜਾਬ ਵਿੱਚ ਗੰਨੇ ਦਾ ਇਹ ਭਾਅ ਪੂਰੇ ਦੇਸ਼ ਵਿੱਚੋਂ ਸਭ ਤੋਂ ਵੱਧ ਹੋ ਗਿਆ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਸੁਨੇਹੇ ਵਿੱਚ ਕਿਹਾ ਗਿਆ ਕਿ ਸੂਬਾ ਸਰਕਾਰ ਕਿਸਾਨਾਂ ਦੀ ਖ਼ੁਸ਼ਹਾਲੀ ਅਤੇ ਉਨ੍ਹਾਂ ਦੀਆਂ ਫ਼ਸਲਾਂ ਦਾ ਬਣਦਾ ਵਾਜਬ ਮੁੱਲ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਗੰਨੇ ਦੇ ਭਾਅ ਵਿੱਚ ਕੀਤੇ ਗਏ ਇਸ ਵਾਧੇ ਨਾਲ ਸੂਬੇ ਦੇ ਲੱਖਾਂ ਗੰਨਾ ਉਤਪਾਦਕਾਂ ਨੂੰ ਸਿੱਧਾ ਵਿੱਤੀ ਲਾਭ ਮਿਲੇਗਾ।

RELATED ARTICLES
POPULAR POSTS