1.2 C
Toronto
Friday, November 27, 2026
spot_img
Homeਪੰਜਾਬਪੰਜਾਬ ਕਾਂਗਰਸ ਵੱਲੋਂ ਖੱਬੀਆਂ ਧਿਰਾਂ ਨਾਲ ਗੱਠਜੋੜ ਦੀ ਤਿਆਰੀ

ਪੰਜਾਬ ਕਾਂਗਰਸ ਵੱਲੋਂ ਖੱਬੀਆਂ ਧਿਰਾਂ ਨਾਲ ਗੱਠਜੋੜ ਦੀ ਤਿਆਰੀ

ਪੰਜਾਬ ਕਾਂਗਰਸ ਵੱਲੋਂ ਖੱਬੀਆਂ ਧਿਰਾਂ ਨਾਲ ਗੱਠਜੋੜ ਦੀ ਤਿਆਰੀਪਰਗਟ ਸਿੰਘ ਨੇ ਕਿਹਾ : ਹਾਈਕਮਾਂਡ ਹੀ ਕਰੇਗੀ ਆਖਰੀ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਗੱਠਜੋੜ ਲਈ ਕਮਿਊਨਿਸਟ ਧਿਰਾਂ ਵੱਲ ਹੱਥ ਵਧਾਇਆ ਹੈ।
ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਰਸਮੀ ਗੱਠਜੋੜ ਮਗਰੋਂ ਕਾਂਗਰਸ ਨੇ ਪੰਜਾਬ ਚੋਣਾਂ ਤੋਂ ਪਹਿਲਾਂ ਖੱਬੇ ਪੱਖੀ ਧਿਰਾਂ ਨਾਲ ਆਪਣੇ ਰਵਾਇਤੀ ਗੱਠਜੋੜ ਦੀ ਬਹਾਲੀ ‘ਤੇ ਵਿਚਾਰ ਚਰਚਾ ਸ਼ੁਰੂ ਕੀਤੀ ਹੈ। ਭਾਰਤੀ ਕਮਿਊਨਿਸਟ ਪਾਰਟੀ ਨੇ ਇਸ ਪੇਸ਼ਕਦਮੀ ਦਾ ਸਵਾਗਤ ਕਰਦਿਆਂ ਪੰਜਾਬ ਕਾਂਗਰਸ ਨੂੰ ਗੰਭੀਰ ਹੋਣ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਕਾਂਗਰਸ ਨੇ ਕਮਿਊਨਿਸਟ ਆਗੂਆਂ ਨਾਲ ਗੱਠਜੋੜ ਬਾਰੇ ਗੈਰ-ਰਸਮੀ ਵਿਚਾਰ ਵਟਾਂਦਰਾ ਕੀਤਾ ਹੈ ਅਤੇ ਅਗਲੇ ਦਿਨਾਂ ‘ਚ ਮੀਟਿੰਗ ਹੋਣ ਦੇ ਆਸਾਰ ਹਨ। ਇਸਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਚੋਣ ਗੱਠਜੋੜ ਬਾਰੇ ਫੈਸਲਾ ਹਾਈਕਮਾਂਡ ਵੱਲੋਂ ਲਿਆ ਜਾਵੇਗਾ। ਉਨ੍ਹਾਂ ਸੀਪੀਆਈ ਅਤੇ ਸੀਪੀਐੱਮ ਨਾਲ ਤਾਲਮੇਲ ਬਾਰੇ ਵਿਚਾਰ ਕਰਨ ਦਾ ਸੰਕੇਤ ਵੀ ਦਿੱਤਾ।
ਇਸੇ ਦੌਰਾਨ ਸੀਪੀਆਈ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਹਰਦੇਵ ਅਰਸ਼ੀ ਨੇ ਕਿਹਾ ਕਿ ਭਾਜਪਾ ਦੇ ਖਤਰੇ ਨੂੰ ਘਟਾ ਕੇ ਨਹੀਂ ਦੇਖਿਆ ਜਾ ਸਕਦਾ। ਸਰਹੱਦੀ ਸੂਬੇ ਵਿੱਚ ਭਾਜਪਾ ਦਾ ਤਕੜੇ ਹੋਣਾ ਕਿਸੇ ਦੇ ਵੀ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ‘ਇੰਡੀਆ’ ਬਲਾਕ ਵਿੱਚ ਸ਼ਾਮਲ ਧਿਰਾਂ ਨੂੰ ਪੰਜਾਬ ਵਿਚ ਇਕੱਠੇ ਹੋ ਕੇ ਸਿਆਸੀ ਲੜਾਈ ਲੜਨੀ ਚਾਹੀਦੀ ਹੈ।

RELATED ARTICLES
POPULAR POSTS