1.2 C
Toronto
Friday, November 27, 2026
spot_img
Homeਪੰਜਾਬਅਕਾਲੀ ਦਲ 'ਵਾਰਿਸ ਪੰਜਾਬ ਦੇ' ਜਥੇਬੰਦੀ ਦਾ ਬਹੁਜਨ ਸਮਾਜ ਪਾਰਟੀ ਨਾਲ ਹੋ...

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਬਹੁਜਨ ਸਮਾਜ ਪਾਰਟੀ ਨਾਲ ਹੋ ਸਕਦਾ ਹੈ ਚੋਣ ਗਠਜੋੜ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਬਹੁਜਨ ਸਮਾਜ ਪਾਰਟੀ ਨਾਲ ਹੋ ਸਕਦਾ ਹੈ ਚੋਣ ਗਠਜੋੜਫਰੀਦਕੋਟ/ਬਿਊਰੋ ਨਿਊਜ਼ : ਪੰਜਾਬ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਨਵਾਂ ਚੋਣ ਗਠਜੋੜ ਵੀ ਸਾਹਮਣੇ ਆ ਸਕਦਾ ਹੈ। ਇਸ ਦੌਰਾਨ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ‘ਵਾਰਿਸ ਪੰਜਾਬ ਦੇ’ ਦਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਬਹੁਜਨ ਸਮਾਜ ਪਾਰਟੀ ਨਾਲ ਚੋਣ ਗਠਜੋੜ ਹੋ ਸਕਦਾ ਹੈ। ਇਸ ਚੋਣ ਗਠਜੋੜ ਦਾ ਰਸਮੀ ਐਲਾਨ ਆਉਂਦੀ 26 ਨਵੰਬਰ ਨੂੰ ਫਿਲੌਰ ਵਿਚ ਹੋਣ ਵਾਲੀ ਬਸਪਾ ਦੀ ਰੈਲੀ ਵਿਚ ਕੀਤਾ ਜਾ ਸਕਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ਪਾਰਟੀਆਂ ਵਲੋਂ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਇਕੱਠਿਆਂ ਮਿਲ ਕੇ ਲੜਨ ਬਾਰੇ ਸਹਿਮਤੀ ਬਣ ਗਈ ਹੈ ਅਤੇ ਗਠਜੋੜ ਸਬੰਧੀ ਗੱਲਬਾਤ ਵੀ ਮੁਕੰਮਲ ਹੋ ਚੁੱਕੀ ਹੈ। ਇਸ ਸਬੰਧੀ ਫਰੀਦਕੋਟ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂਆਂ ਦੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਕਰੀਮਪੁਰੀ ਨਾਲ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿਚ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਇਕੱਠਿਆਂ ਮਿਲ ਕੇ ਲੜਨ ਲਈ ਵਿਚਾਰ-ਵਟਾਂਦਰਾ ਹੋਇਆ ਹੈ।

 

RELATED ARTICLES
POPULAR POSTS