1.2 C
Toronto
Friday, November 27, 2026
spot_img
Homeਪੰਜਾਬਪੰਜਾਬ ਭਾਜਪਾ ਵਲੋਂ 16 ਮੈਂਬਰੀ ਸੂਬਾ ਚੋਣ ਕਮੇਟੀ ਦਾ ਗਠਨ

ਪੰਜਾਬ ਭਾਜਪਾ ਵਲੋਂ 16 ਮੈਂਬਰੀ ਸੂਬਾ ਚੋਣ ਕਮੇਟੀ ਦਾ ਗਠਨ

ਪੰਜਾਬ ਭਾਜਪਾ ਵਲੋਂ 16 ਮੈਂਬਰੀ ਸੂਬਾ ਚੋਣ ਕਮੇਟੀ ਦਾ ਗਠਨਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਬਣਾਈ ਗਈ ਹੈ ਕਮੇਟੀ
ਚੰਡੀਗੜ੍ਹ : ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਤੇਜ਼ ਕਰਦਿਆਂ ਭਾਜਪਾ ਨੇ 16 ਮੈਂਬਰੀ ਸੂਬਾ ਚੋਣ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਸ ਕਮੇਟੀ ਵਿਚ ਪਾਰਟੀ ਦੇ ਟਕਸਾਲੀ ਆਗੂਆਂ ਦੇ ਨਾਲ-ਨਾਲ ਦੂਜੀਆਂ ਪਾਰਟੀਆਂ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਵੱਡੇ ਚਿਹਰਿਆਂ ਨੂੰ ਵੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਕਮੇਟੀ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਬਣਾਈ ਗਈ ਹੈ। ਇਸ ਸਬੰਧੀ ਕੇਵਲ ਸਿੰਘ ਢਿੱਲੋਂ ਨੇ ਐਲਾਨ ਕਰਦਿਆਂ ਦੱਸਿਆ ਕਿ ਕਮੇਟੀ ਵਿਚ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਕੌਮੀ ਦਫਤਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਵੀ ਸ਼ਾਮਲ ਹਨ। ਪਾਰਟੀ ਵਿਚ ਇਕਜੁੱਟਤਾ ਦਾ ਸੁਨੇਹਾ ਦਿੰਦਿਆਂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ, ਅਵਿਨਾਸ਼ ਰਾਏ ਖੰਨਾ, ਮਨੋਰੰਜਨ ਕਾਲੀਆ, ਸ਼ਵੇਤ ਮਲਿਕ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੂੰ ਵੀ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਪਰਨੀਤ ਕੌਰ, ਰਵਨੀਤ ਸਿੰਘ ਬਿੱਟੂ, ਰਾਣਾ ਗੁਰਮੀਤ ਸਿੰਘ ਸੋਢੀ ਅਤੇ ਮੁਕੇਰੀਆਂ ਤੋਂ ਮੌਜੂਦਾ ਵਿਧਾਇਕ ਜੰਗੀ ਲਾਲ ਮਹਾਜਨ ਨੂੰ ਵੀ ਸੂਬਾ ਚੋਣ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਹੈ।

RELATED ARTICLES
POPULAR POSTS