2 C
Toronto
Friday, November 27, 2026
spot_img
HomeਕੈਨੇਡਾFrontਈਡੀ ਨੇ ਕਰੋੜਾਂ ਰੁਪਏ ਦੀ ਠੱਗੀ ਮਾਮਲੇ ’ਚ ਪਠਾਨਕੋਟ ਸਣੇ ਕਈ ਥਾਵਾਂ...

ਈਡੀ ਨੇ ਕਰੋੜਾਂ ਰੁਪਏ ਦੀ ਠੱਗੀ ਮਾਮਲੇ ’ਚ ਪਠਾਨਕੋਟ ਸਣੇ ਕਈ ਥਾਵਾਂ ’ਤੇ ਮਾਰੇ ਛਾਪੇ

ਈਡੀ ਨੇ ਕਰੋੜਾਂ ਰੁਪਏ ਦੀ ਠੱਗੀ ਮਾਮਲੇ ’ਚ ਪਠਾਨਕੋਟ ਸਣੇ ਕਈ ਥਾਵਾਂ ’ਤੇ ਮਾਰੇ ਛਾਪੇ
ਸਾਬਕਾ ਅਧਿਕਾਰੀ ਨੇ ਅਰਧ ਸੈਨਿਕ ਬਲ ਦੇ ਜਵਾਨਾਂ ਸਣੇ ਕਈ ਨਿਵੇਸ਼ਕਾਂ ਨਾਲ ਮਾਰੀ ਸੀ ਠੱਗੀ
ਪਠਾਨਕੋਟ/ਬਿਊਰੋ ਨਿਊਜ਼
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸ਼ੁੱਕਰਵਾਰ ਨੂੰ ਸ਼ਸਤਰ ਸੀਮਾ ਬਲ ਦੇ ਇਕ ਸਾਬਕਾ ਅਧਿਕਾਰੀ ਵਿਰੁੱਧ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਜੰਮੂ ਕਸ਼ਮੀਰ ਅਤੇ ਪੰਜਾਬ ਵਿਚ ਕਈ ਥਾਈਂ ਛਾਪੇ ਮਾਰੇ ਹਨ। ਇਸ ਸਾਬਕਾ ਅਧਿਕਾਰੀ ਨੇ ਅਰਧ ਸੈਨਿਕ ਬਲ ਦੇ ਜਵਾਨਾਂ ਸਣੇ ਕਈ ਨਿਵੇਸ਼ਕਾਂ ਨਾਲ ਕਥਿਤ ਤੌਰ ’ਤੇ ਠੱਗੀ ਮਾਰੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਮਨੀ ਲਾਂਡਰਿੰਗ ਰੋਕੂ ਐਕਟ ਤਹਿਤ ਕੀਤੀ ਗਈ ਇਸ ਕਾਰਵਾਈ ਦੇ ਹਿੱਸੇ ਵਜੋਂ ਜੰਮੂ, ਕਠੂਆ, ਊਧਮਪੁਰ ਅਤੇ ਪਠਾਨਕੋਟ ਵਿਚ ਕੁੱਲ 8 ਟਿਕਾਣਿਆਂ ’ਤੇ ਛਾਪੇ ਮਾਰੇ ਗਏ। ਮੀਡੀਆ ਤੋਂ ਜਾਣਕਾਰੀ ਮਿਲੀ ਹੈ ਕਿ ਇਹ ਜਾਂਚ ਸ਼ਸਤਰ ਸੀਮਾ ਬਲ ਦੇ ਸਾਬਕਾ ਮੁਲਾਜ਼ਮ ਗੁਰਮੀਤ ਸਿੰਘ ਅਤੇ ਉਸਦੇ ਸਾਥੀਆਂ ਵਲੋਂ ਚਲਾਈ ਗਈ ਇਕ ਫਰਜ਼ੀ ‘ਮਨੀ ਮਲਟੀਪਲਾਇਰ’ ਨਿਵੇਸ਼ ਸਕੀਮ ਨਾਲ ਸਬੰਧਤ ਹੈ। ਅਧਿਕਾਰੀਆਂ ਦਾ ਕਹਿਣਾ ਸੀ ਕਿ ਵੱਖ-ਵੱਖ ਸੰਸਥਾਵਾਂ ਅਤੇ ਕੰਪਨੀਆਂ ਰਾਹੀਂ ਨਿਵੇਸ਼ਕਾਂ ਤੋਂ ਕਰੋੜਾਂ ਰੁਪਏ ਦੀ ਵੱਡੀ ਰਕਮ ਇਕੱਠੀ ਕੀਤੀ ਗਈ ਸੀ।

RELATED ARTICLES
POPULAR POSTS