2 C
Toronto
Friday, November 27, 2026
spot_img
HomeਕੈਨੇਡਾFrontਮੁਅੱਤਲ ਡੀਆਈਜੀ ਭੁੱਲਰ ਮਾਮਲੇ ’ਚ ਚਾਰ ਮੌਜੂਦਾ ਆਈਏਐਸ ਅਧਿਕਾਰੀ ਤਲਬ

ਮੁਅੱਤਲ ਡੀਆਈਜੀ ਭੁੱਲਰ ਮਾਮਲੇ ’ਚ ਚਾਰ ਮੌਜੂਦਾ ਆਈਏਐਸ ਅਧਿਕਾਰੀ ਤਲਬ

ਮੁਅੱਤਲ ਡੀਆਈਜੀ ਭੁੱਲਰ ਮਾਮਲੇ ’ਚ ਚਾਰ ਮੌਜੂਦਾ ਆਈਏਐਸ ਅਧਿਕਾਰੀ ਤਲਬ
ਈਡੀ ਵਲੋਂ 40 ਦੇ ਕਰੀਬ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਭੇਜੇ ਜਾਣ ਦੀ ਸੰਭਾਵਨਾ
ਚੰਡੀਗੜ੍ਹ/ਬਿਊਰੋ ਨਿਊਜ਼
ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਜੁੜੇ ਕਥਿਤ ਭਿ੍ਰਸ਼ਟਾਚਾਰ ਨੈੱਟਵਰਕ ਦੀ ਚੱਲ ਰਹੀ ਜਾਂਚ ਤਹਿਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਚਾਰ ਸੀਨੀਅਰ ਆਈ.ਏ.ਐਸ. – ਕਿ੍ਰਸ਼ਨ ਕੁਮਾਰ, ਰਾਮਵੀਰ, ਵਰੁਣ ਰੂਜ਼ਮ ਅਤੇ ਅਭਿਨਵ ਤਿ੍ਰਖਾ ਨੂੰ ਸੰਮਨ ਭੇਜੇ ਹਨ। ਇਨ੍ਹਾਂ ਅਧਿਕਾਰੀਆਂ ਨੂੰ ਦਸੰਬਰ ਦੇ ਪਹਿਲੇ ਹਫਤੇ ਏਜੰਸੀ ਦੇ ਚੰਡੀਗੜ੍ਹ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਕੇਂਦਰੀ ਏਜੰਸੀ ਨੇ ਪ੍ਰਸ਼ਾਸਕੀ ਸਕੱਤਰ (ਸਿਹਤ) ਕੁਮਾਰ ਰਾਹੁਲ, ਪੀਸੀਐੱਸ ਅਧਿਕਾਰੀ ਆਨੰਦ ਸਾਗਰ ਸ਼ਰਮਾ, ਸੇਵਾਮੁਕਤ ਅਧਿਕਾਰੀਆਂ ਗੁਰਪ੍ਰੀਤ ਸਪਰਾ, ਅਰੁਣ ਸੇਖੜੀ, ਫਾਜ਼ਿਲਕਾ ਦੇ ਐੱਸ ਐੱਸ ਪੀ ਗਗਨ ਅਜੀਤ ਸਿੰਘ ਅਤੇ ਵਿਸ਼ੇਸ਼ ਸਕੱਤਰ (ਆਮ ਪ੍ਰਸ਼ਾਸਨ) ਨੀਰੂ ਕਤਿਆਲ ਗੁਪਤਾ ਨੂੰ ਸੰਮਨ ਭੇਜੇ ਸਨ। ਇਸੇ ਦੌਰਾਨ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਵੀ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਇਹ ਸੰਮਨ ਮੁਅੱਤਲ ਡੀਆਈਜੀ ਭੁੱਲਰ ਅਤੇ ਕਥਿਤ ਵਿਚੋਲੇ ਕਿ੍ਰਸ਼ਨੂ ਸ਼ਾਰਦਾ ਨਾਲ ਜੁੜੇ ਮਾਮਲੇ ਵਿੱਚ ਏਜੰਸੀ ਦੀ ਮਨੀ-ਲਾਂਡਰਿੰਗ ਜਾਂਚ ਦੇ ਸਬੰਧ ਵਿੱਚ ਜਾਰੀ ਕੀਤੇ ਗਏ ਹਨ। ਇਨ੍ਹਾਂ ਨੂੰ ਪਿਛਲੇ ਸਾਲ ਸੀਬੀਆਈ ਨੇ ਗਿ੍ਰਫਤਾਰ ਕੀਤਾ ਸੀ। ਇਸ ਮਾਮਲੇ ਵਿੱਚ ਕੇਂਦਰੀ ਏਜੰਸੀ ਵੱਲੋਂ ਕਰੀਬ 40 ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਭੇਜੇ ਜਾਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਕ੍ਰਿਸ਼ਨੂ ਸ਼ਾਰਦਾ ਨੂੰ ਸੀ.ਬੀ.ਆਈ. ਨੇ 16 ਅਕਤੂਬਰ, 2025 ਨੂੰ ਗਿ੍ਰਫਤਾਰ ਕੀਤਾ ਸੀ।

RELATED ARTICLES
POPULAR POSTS