2 C
Toronto
Friday, November 27, 2026
spot_img
HomeਕੈਨੇਡਾFrontਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ  ਦੀ ਸਿਆਸਤ ’ਚ ਐਂਟਰੀ

ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ  ਦੀ ਸਿਆਸਤ ’ਚ ਐਂਟਰੀ

ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ  ਦੀ ਸਿਆਸਤ ’ਚ ਐਂਟਰੀ
ਭਾਰਤੀ ਰਾਸ਼ਟਰਵਾਦੀ ਪਾਰਟੀ ਵਿਚ ਸ਼ਾਮਲ ਹੋਏ ਚਟੋਪਾਧਿਆਏ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਡੀਜੀਪੀ ਰਹਿ ਚੁੱਕੇ ਸਿਧਾਰਥ ਚਟੋਪਾਧਿਆਏ ਨੇ ਪੁਲਿਸ ਵਿਭਾਗ ਤੋਂ ਸੇਵਾਮੁਕਤੀ ਤੋਂ ਬਾਅਦ ਸਿਆਸਤ ਵਿਚ ਕਦਮ ਰੱਖ ਲਿਆ ਹੈ। ਉਨ੍ਹਾਂ ਨੇ ਅੱਜ ਦਿੱਲੀ ਵਿਖੇ ਭਾਰਤੀ ਰਾਸ਼ਟਰਵਾਦੀ ਪਾਰਟੀ ਦਾ ਪੱਲਾ ਫੜ ਲਿਆ ਹੈ। ਜ਼ਿਕਰਯੋਗ ਹੈ ਕਿ ਸਿਧਾਰਥ ਚਟੋਪਾਧਿਆਏ  ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਰਹੇ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਕਾਰਜਕਾਰੀ ਡੀਜੀਪੀ ਬਣੇ ਸਨ। ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਹੋਈ ਸੁਰੱਖਿਆ ਕੋਤਾਹੀ ਦੇ ਮਾਮਲੇ ਵਿਚ ਚਰਚਾ ’ਚ ਆਏ ਸਨ। ਇਹ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚਿਆ ਸੀ। ਹੁਣ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਸਿਆਸਤ ਵਿਚ ਕਦਮ ਰੱਖਿਆ ਹੈ।

RELATED ARTICLES
POPULAR POSTS