-11 C
Toronto
Tuesday, January 27, 2026
spot_img
Homeਭਾਰਤਸ਼ਹੀਦ ਹੋਏ ਜਵਾਨਾਂ ਦਾ ਬਲੀਦਾਨ ਜ਼ਾਇਆ ਨਹੀਂ ਜਾਏਗਾ: ਅਰੁਣ ਜੇਤਲੀ

ਸ਼ਹੀਦ ਹੋਏ ਜਵਾਨਾਂ ਦਾ ਬਲੀਦਾਨ ਜ਼ਾਇਆ ਨਹੀਂ ਜਾਏਗਾ: ਅਰੁਣ ਜੇਤਲੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਵਿੱਚ ਦੋ ਭਾਰਤੀ ਫੌਜੀਆਂ ਦੇ ਸਿਰ ਕਲਮ ਕਰਨ ਉਤੇ ਕੇਂਦਰ ਸਰਕਾਰ ਤੇ ਸਿਆਸੀ ਪਾਰਟੀਆਂ ਨੇ ਪਾਕਿਸਤਾਨ ਦੀ ਆਲੋਚਨਾ ਕੀਤੀ। ਭਾਜਪਾ ਦੇ ਕਾਨੂੰਨਸਾਜ਼ਾਂ ਨੇ ਪਾਕਿ ਥਲ ਸੈਨਾ ਨੂੰ ਵੀ ਇਸੇ ਤਰ੍ਹਾਂ ਦਾ ਜਵਾਬ ਦੇਣ ਉਤੇ ਜ਼ੋਰ ਦਿੱਤਾ। ਰੱਖਿਆ ਮੰਤਰੀ ਅਰੁਣ ਜੇਤਲੀ ਨੇ ਇਸ ਘਿਨਾਉਣੇ ਕਾਰੇ ਨੂੰ ਭੰਡਦਿਆਂ ਕਿਹਾ ਕਿ ਅਜਿਹੇ ਕਾਰਨਾਮੇ ਤਾਂ ਜੰਗ ਦੌਰਾਨ ਵੀ ਨਹੀਂ ਵਾਪਰਦੇ। ਉਨ੍ਹਾਂ ਕਿਹਾ ਕਿ ਪੂਰੇ ਮੁਲਕ ਨੂੰ ਹਥਿਆਰਬੰਦ ਦਸਤਿਆਂ ਵਿੱਚ ਪੂਰਾ ਵਿਸ਼ਵਾਸ ਹੈ। ਜਵਾਨਾਂ ਦੀਆਂ ਲਾਸ਼ਾਂ ਦੀ ਬੇਹੁਰਮਤੀ ਜਾਂਗਲੀਪੁਣੇ ਦਾ ਪ੍ਰਚੰਡ ਰੂਪ ਹੈ। ਭਾਰਤ ਸਰਕਾਰ ਇਸ ਤਰ੍ਹਾਂ ਦੀ ਕਾਰਵਾਈ ਦੀ ਸਖ਼ਤੀ ਨਾਲ ਨਿਖੇਧੀ ਕਰਦੀ ਹੈ। ਪੂਰੇ ਮੁਲਕ ਨੂੰ ਆਪਣੇ ਹਥਿਆਰਬੰਦ ਦਸਤਿਆਂ ਉਤੇ ਪੂਰਾ ਭਰੋਸਾ ਹੈ, ਜੋ ਇਸ ਦਾ ਢੁਕਵਾਂ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਜਵਾਨਾਂ ਦਾ ਬਲੀਦਾਨ ਜ਼ਾਇਆ ਨਹੀਂ ਜਾਵੇਗਾ।

RELATED ARTICLES
POPULAR POSTS