ਚੰਡੀਗੜ੍ਹ : ਐਸਵਾਈਐਲ ਦੇ ਮੁੱਦੇ ‘ਤੇ ਇਨੈਲੋ ਨੇ ਪੰਜਾਬ ਨੂੰ ਧਮਕੀ ਦਿੱਤੀ ਹੈ। ਹਰਿਆਣਾ ਦੀ ਮੁੱਖ ਵਿਰੋਧੀ ਪਾਰਟੀ ਇਨੈਲੋ ਨੇ ਕਿਹਾ ਕਿ 10 ਜੁਲਾਈ ਨੂੰ ਪੰਜਾਬ ਦੀਆਂ ਬੱਸਾਂ ਤੇ ਅਧਿਕਾਰੀਆਂ ਦੀਆਂ ਗੱਡੀਆਂ ਦਿੱਲੀ ਨਹੀਂ ਜਾਣ ਦਿਆਂਗੇ। ਇਥੇ ਹੋਈ ਪਾਰਟੀ ਦੀ ਸੂਬਾਈ ਕਾਰਜਕਾਰਨੀ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ। ਮੀਟਿੰਗ ਪਿੱਛੋਂ ਪਾਰਟੀ ਦੇ ਸੀਨੀਅਰ ਆਗੂ ਅਭੈ ਸਿੰਘ ਚੌਟਾਲਾ ਨੇ ਆਖਿਆ ਕਿ ਪਾਰਟੀ ਦੇ ਨੌਜਵਾਨ ਕਾਰਕੁਨਾਂ ਵੱਲੋਂ ਪੰਜਾਬ ਸਰਕਾਰ ਦੇ ਹੋਰ ਵਾਹਨਾਂ ਨੂੰ ਵੀ ਉਸ ਦਿਨ ਹਰਿਆਣਾ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਆਉਣ ਵਾਲੇ ਨਿਜੀ ਵਾਹਨਾਂ ਨੂੰ ਹਰਿਆਣਾ ਵਿੱਚ ਦਾਖ਼ਲੇ ਦੀ ਖੁੱਲ੍ਹ ਹੋਵੇਗੀ ਪਰ ਇਨ੍ਹਾਂ ਵਾਹਨ ਚਾਲਕਾਂ ਨੂੰ ਕਾਰਕੁਨਾਂ ਵੱਲੋਂ ਗੁਲਾਬ ਦਾ ਫੁੱਲ ਅਤੇ ਐਸਵਾਈਐਲ ਬਾਰੇ ਇਨੈਲੋ ਦੇ ਮੰਗ ਪੱਤਰ ਦੀ ਕਾਪੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਮਰਜੈਂਸੀ ਵਾਹਨਾਂ ਜਿਵੇਂ ਐਂਬੂਲੈਂਸਾਂ ਆਦਿ ਨੂੰ ਵੀ ਨਹੀਂ ਰੋਕਿਆ ਜਾਵੇਗਾ। ઠਉਨ੍ਹਾਂ ਕਿਹਾ ਕਿ ਪਾਣੀਆਂ ਦੀ ਵੰਡ ਦੇ ਮੁੱਦੇ ਉਤੇ ਸੁਪਰੀਮ ਕੋਰਟ ਵਿੱਚ 11 ਜੁਲਾਈ ਨੂੰ ਸੁਣਵਾਈ ਹੋਣੀ ਹੈ।
Check Also
ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ
ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …